‘ਸ਼ਰਮ ਵਾਲੀ ਗੱਲ ਐ, ਨਸ਼ੇ ਦੇ ਮੁੱਦੇ ’ਤੇ ਗੰਭੀਰ ਨਹੀਂ ਐ ਪੰਜਾਬ ਸਰਕਾਰ’ | Banwari Lal Purohit
- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁੱਕੇ ਵੱਡੇ ਸੁਆਲ | Banwari Lal Purohit
- ਹਾਈ ਕੋਰਟ ਵੱਲੋਂ ਦਿੱਤੀ ਗਈ ਐ ਹੁਣ 75 ਤਸਕਰਾਂ ਦੀ ਸੂਚੀ, ਹੁਣ ਤਾਂ ਕਰੇ ਸਰਕਾਰ ਕਾਰਵਾਈ : ਰਾਜਪਾਲ | Banwari Lal Purohit
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਸ਼ੇ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹਮਲਾ ਕੀਤਾ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸ਼ਰਮ ਵਾਲੀ ਗੱਲ ਹੈ ਕਿ ਹਾਈ ਕੋਰਟ ਵੱਲੋਂ 70 ਨਸ਼ਾ ਤਸਕਰਾਂ ਦੀ ਸੂਚੀ ਸਰਕਾਰ ਨੂੰ ਭੇਜੇ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਰਕਾਰ ਨਸ਼ੇ ਦੇ ਮੁੱਦੇ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨੂੰ ਅਦਾਲਤਾਂ ਵਿੱਚ ਜਾਣਾ ਪੈ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਨ੍ਹਾਂ ਅੱਗੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਨਸ਼ੇ ਦੇ ਖ਼ਿਲਾਫ਼ ਬੋਲ ਰਹੇ ਹਨ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। (Banwari Lal Purohit)
ਮੇਰੇ ਵੱਲੋਂ ਵੀ ਖ਼ੁਦ ਇਸ ਮਾਮਲੇ ਨੂੰ ਚੁੱਕਿਆ ਗਿਆ ਸੀ ਤਾਂ ਹੁਣ ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੋਂ ਪੁੱਛਿਆ ਜਾ ਰਿਹਾ ਹੈ ਕਿ ਕੀ ਕਾਰਵਾਈ ਸਰਕਾਰ ਵੱਲੋਂ ਕੀਤੀ ਜਾ ਰਹੀ? ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਇਸ ਤੋਂ ਜ਼ਿਆਦਾ ਸ਼ਰਮ ਵਾਲੀ ਗੱਲ ਕੀ ਹੋਵੇਗੀ ਕਿ ਹਾਈ ਕੋਰਟ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਉਨ੍ਹਾਂ ਵੱਲੋਂ 75 ਨਸ਼ਾ ਤਸਕਰਾਂ ਦੀ ਸੂਚੀ ਮੁਹੱਈਆ ਕਰਵਾਈ ਗਈ ਹੈ ਤਾਂ ਤੁਹਾਨੂੰ ਹੋਰ ਕੀ ਚਾਹੀਦਾ ਹੈ? ਇਹ ਸੂਚੀ ਬੀਅੱੈਸਅੱੈਫ ਵੱਲੋਂ ਹਾਈ ਕੋਰਟ ਨੂੰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਨੂੰ ਨਹੀਂ ਬੰਨ੍ਹਣਾ ਚਾਹੁੰਦੀ ਹੈ ਤਾਂ ਘੱਟ ਤੋਂ ਘੱਟ ਹਾਈ ਕੋਰਟ ਦੀ ਹੀ ਪੱਲੇ ਗੱਲ ਨੂੰ ਬੰਨ੍ਹ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਕਰਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਹਾਈ ਕੋਰਟ ਦੇ ਕਹਿਣ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦਾ ਵੱਡਾ ਮੁੱਦਾ ਹੈ, ਜਿਸ ਕਾਰਨ ਹੀ ਉਨ੍ਹਾਂ ਖ਼ੁਦ ਪੰਜਾਬ ਦਾ ਦੌਰਾ ਕਰਦੇ ਹੋਏ 6 ਜ਼ਿਲ੍ਹਿਆਂ ਦੇ ਹਰ ਪਿੰਡ ਵਿੱਚ ਨਾਗਰਿਕ ਸੁਰੱਖਿਆ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਜਿਹੜੀਆਂ ਕਿ ਹੁਣ ਬਣ ਰਹੀਆ ਹਨ, ਇਸ ਨਾਲ ਨਸ਼ੇ ’ਤੇ ਕੰਟਰੋਲ ਕਰਨ ਦੀ ਕੋਸ਼ਸ਼ ਕੀਤੀ ਜਾਵੇਗੀ। (Banwari Lal Purohit)