ਸਮਾਜ ਦੇ ਵੱਖ-ਵੱਖ ਵਰਗਾਂ ਲਈ ਲੋਕਹਿੱਤ ਸਕੀਮਾਂ ਉਲੀਕ ਰਹੀ ਹੈ ਭਗਵੰਤ ਮਾਨ ਸਰਕਾਰ : ਵਿਧਾਇਕ ਦੇਵ ਮਾਨ (Mukh Mantri Tirth Yatra)
(ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਾਭਾ ਤੋਂ ਸ਼੍ਰੀ ਸਾਲਾਸਰ ਧਾਮ ਲਈ ਅੱਜ ਇੱਕ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿੱਚ 42 ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਗਏ ਹਨ। (Mukh Mantri Tirth Yatra)
ਇਸ ਮੌਕੇ ਬੋਲਦਿਆਂ ਵਿਧਾਇਕ ਦੇਵਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿੱਤ ਲਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਸਮਾਜ ਲਈ ਬਹੁਤ ਹੀ ਉਪਯੋਗੀ ਸਾਬਤ ਹੋਵੇਗੀ ਕਿਉਕਿ ਧਰਮ ਨਾਲ ਜੁੜੇ ਹੋਏ ਲੋਕ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ’ਤੇ ਸ਼ਰਧਾ ਨਾਲ ਜਾ ਸਕਣਗੇ। (Mukh Mantri Tirth Yatra)
ਇਹ ਵੀ ਪੜ੍ਹੋ: ਟੀਮ ਇੰਡੀਆ ਦੇ ਪਹਾੜ ਅੱਗੇ ਬੌਣੀਂ ਸਾਬਤ ਹੋਈ ਇੰਗਲੈਂਡ ਦੀ ਟੀਮ
ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਐਸ ਡੀ ਐਮ ਤਰਸੇਮ ਚੰਦ ਵੀ ਹਾਜ਼ਰ ਸਨ। ਸ਼ਰਧਾਲੂਆਂ ਨੇ ਯਾਤਰਾ ਤੇ ਲੈ ਕੇ ਜਾਣ ਲਈ ਪੰਜਾਬ ਸਰਕਾਰ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਹ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ,ਮਾਸਟਰ ਅਮਰੀਕ ਸਿੰਘ, ਨਰਿੰਦਰ ਜੋਸੀ ਸਮਾਜ ਸੇਵਕ, ਭੁਪਿੰਦਰ ਸਿੰਘ ਕੱਲਰ ਮਾਜਰੀ ,ਸੰਦੀਪ ਸਰਮਾਂ ,ਜਸਵੀਰ ਸਿੰਘ ਵਜੀਦਪੁਰ ,ਬੱਬੂ ਰਿਮਜਿਮ ਅਤੇ ਹੋਰ ਆਹੁਦੇਦਾਰ ਮੌਜੂਦ ਸਨ।