ਪੰਜਾਬ ਸਰਕਾਰ ਦੇ ਕੋਲ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀ ਹੈ : ਵਿਧਾਇਕ ਜਗਦੀਪ ਕੰਬੋਜ ਗੋਲਡੀ

Jalalabad-News
ਜਲਾਲਾਬਾਦ :ਹਲਕੇ ਦੇ ਪਿੰਡਾਂ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ  

(ਰਜਨੀਸ਼ ਰਵੀ) ਜਲਾਲਾਬਾਦ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਮਨਰੇਗਾ ਸਕੀਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾ ਸਦਕਾ ਜਲਾਲਾਬਾਦ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। (Jalalabad News) ਇਸੇ ਤਹਿਤ ਹੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਪੱਕਾ ਕਾਲੇ ਵਾਲਾ ’ਚ ਨਹਿਰੀ ਖਾਲ ਤੇ ਹੈਲਥ ਐਂਡ ਵੈਲਨੈਂਸ ਸੈਂਟਰ , ਪਿੰਡ ਲੱਧੂ ਵਾਲਾ ਉਤਾੜ ’ਚ ਨਹਿਰੀ ਖਾਲ , ਮੀਨਿਆ ਵਾਲਾ ਖੇਡ ਸਟੇਡੀਅਮ , ਚੱਕੀ ਪੱਖੀ ’ਚ ਖੇਡ ਸਟੇਡੀਅਮ ਤੋਂ ਇਲਾਵਾ ਪਿੰਡ ਨੁਕੇਰੀਆ ’ਚ ਇੰਟਰਲੌਕ ਸਮੇਤ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ।

ਇਸ ਮੌਕੇ ਪਿੰਡ ਚੱਕ ਪੱਖੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਲੋਪ ਹੁੰਦੀਆਂ ਜਾ ਰਹੀਆਂ ਖੇਡਾਂ ਨੂੰ ਦੁਬਾਰਾ ਜੀਵਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾ ’ਚ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਨੌਜਵਾਨ ਚੰਗੇ ਖਿਡਾਰੀ ਬਣ ਸਕਣ।

ਇਹ ਵੀ ਪੜ੍ਹੋ: ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ : ਜੱਸੀ ਸੋਹੀਆਂ…

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਦੇ ਇਤਹਿਾਸ ਦੀ ਗੱਲ ਕੀਤੀ ਜਾਵੇ ਤਾਂ 77 ਸਾਲਾਂ ’ਚ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਕੂਲਾਂ ਲਈ ਫੰਡ ਜਾਰੀ ਨਹੀਂ ਕੀਤਾ ਗਿਆ ਪਰ ਪੌਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 50 ਕਰੋੜ ਰੁਪਏ ਤੋਂ ਜਿਆਦਾ ਫੰਡ ਜਲਾਲਾਬਾਦ ਦੇ ਸਕੂਲਾਂ ਲਈ ਜਾਰੀ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਸਿੱਖਿਆ ਦੇ ਮਿਆਰ ਲਈ ਜਲਾਲਾਬਾਦ ਸਣੇ ਪੰਜਾਬ ਭਰ ਦੇ ਸਕੂਲਾਂ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੋਲ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਉਸਦੇ ਲਈ ਸਰਕਾਰ ਵੱਲੋਂ ਹਰ ਕੋਸਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ੳ ਜਲਾਲਾਬਾਦ ਪ੍ਰਤਾਪ ਸਿੰਘ, ਅਮਰੀਕ ਸਿੰਘ ਮੌਲਵੀਵਾਲਾ, ਸੋਨੂੰ ਕੰਬੋਜ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ’ਚ ਮੌਜੂਦ ਸਨ। (Jalalabad News)