ਵਿਦੇਸ਼ ’ਚ ਪੰਜਾਬੀ ਨੌਜਵਾਨ ਦਾ ਕਤਲ, ਮਾਂ-ਬਾਪ ਦਾ ਰੋ-ਰੋ ਬੁਰਾ ਹਾਲ

ਪਰਿਵਾਰ ਦਾ ਇੱਕਲੌਤਾ ਪੁੱਤਰ ਸੀ ਰਮਨਦੀਪ ਸਿੰਘ | Murder

  • ਨਿਜੀ ਕੰਪਨੀ ’ਚ ਕਰਦਾ ਸੀ ਸਕਿਓਰਿਟੀ ਗਾਰਡ ਦੀ ਨੌਕਰੀ | Murder

ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ 25 ਸਾਲਾਂ ਦੇ ਨੌਜਵਾਨ ਦਾ ਵਿਦੇਸ਼ ’ਚ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 25 ਸਾਲ ਦੀ ਦੱਸੀ ਜਾ ਰਹੀ ਹੈ। ਉਹ ਫਿਲਹਾਲ ਪੜ੍ਹਾਈ ਲਈ ਨਿਊਜੀਲੈਂਡ ਗਿਆ ਹੋਇਆ ਸੀ ਅਤੇ ਉੱਥੇ ਆਕਲੈਂਡ ’ਚ ਰਹਿੰਦਾ ਸੀ। ਮ੍ਰਿਤਕ ਨੌਜਵਾਨ ਰਮਨਦੀਪ ਸਿੰਘ ਆਪਣੀ ਭੈਣ ਦਾ ਇਕਲੌਤਾ ਭਰਾ ਸੀ ਅਤੇ ਆਪਣੀ ਭੈਣ ਤੋਂ ਵੱਡਾ ਸੀ। (Murder)

ਉਹ 2018 ’ਚ 12ਵੀਂ ਦੀ ਜਮਾਤ ਪਾਸ ਕਰਨ ਤੋਂ ਬਾਅਦ ਨਿਊਜੀਲੈਂਡ ਗਿਆ ਹੋਇਆ ਸੀ, ਜਿੱਥੇ ਉਹ ਇੱਕ ਨਿਜੀ ਕੰਪਨੀ ’ਚ ਸਕਿਓਰਿਟੀ ਗਾਰਡ ਵਜੋਂ ਨੌਕਰੀ ਕਰਦਾ ਸੀ, ਇਹ ਜਾਣਕਾਰੀ ਮ੍ਰਿਤਕ ਦੇ ਤਾਏ ਦੇ ਮੁੰਡੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦਿੱਤੀ ਹੈ। ਮ੍ਰਿਤਕ ਰਮਨਦੀਪ ਸਿੰਘ ਦੀ ਮੌਤ ਦੀ ਖਬਰ ਸੁਣਦੇ ਹੀ ਉਸ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਸੋਗ ਦੀ ਲਹਿਰ ਛਾ ਗਈ ਹੈ। ਮ੍ਰਿਤਕ ਦੇ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। (Murder)

ਇਹ ਵੀ ਪੜ੍ਹੋ : ਕਮਿੰਸ ਦਾ ਰਿਕਾਰਡ ਟੁੱਟਿਆ, IPL ਇਤਿਹਾਸ ’ਚ ਸਭ ਤੋਂ ਮਹਿੰਗੇ ਖਿਡਾਰੀ ਬਣੇ Mitchell Starc

ਦੱਸਣਯੋਗ ਹੈ ਕਿ ਬੀਤੇ ਦਿਨ ਹੀ ਕੱਲ੍ਹ ਉਸ ਦੇ ਇੱਕ ਦੋਸਤ ਨੂੰ ਫੋਨ ’ਤੇ ਪਤਾ ਲੱਗਿਆ ਕਿ ਉਸ ਦੇ ਦੋਸਤ ਰਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਹੈ ਅਤੇ ਪਤਾ ਲੱਗਿਆ ਹੈ ਕਿ ਉਸ ਦਾ ਕਿਸੇ ਨੇ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਰਮਨਦੀਪ ਸਿੰਘ ਦੇ ਪਿਤਾ ਧੰਨਾ ਸਿੰਘ ਫੌਜ ਤੋਂ ਰਿਟਾਇਰ ਹਨ ਅਤੇ ਹੁਣ ਇਸ ਸਮੇਂ ਡੀਐੱਸਸੀ ’ਚ ਡਿਊਟੀ ਕਰਦੇ ਹਨ ਅਤੇ ਉਨ੍ਹਾਂ ਦੇ ਘਰ ’ਚ ਮ੍ਰਿਤਕ ਦੀ ਮਾਂ ਅਤੇ ਇੱਕ ਛੋਟੀ ਭੈਣ ਹੈ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਮ੍ਰਿਤਕ ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। (Murder)