ਕੇਂਦਰ ਸਰਕਾਰ ਵੱਲੋਂ ਵਕਫ਼ ਐਕਟ 1995 ਨੂੰ ਬਦਲਣ ਦੀ ਕੋਸ਼ਿਸ਼ ਅਫਸੋਸਨਾਕ
(ਰਘਬੀਰ ਸਿੰਘ) ਲੁਧਿਆਣਾ। ਰਾਜ ਸਭਾ ’ਚ ਭਾਜਪਾ ਦੇ ਰਾਜ ਸਭਾ ਦੇ ਮੈਂਬਰ ਹਰਨਾਥ ਯਾਦਵ ਵੱਲੋਂ ਵਕਫ ਐਕਟ 1995 ਦੇ ਖਿਲਾਫ ਪੇਸ਼ ਕੀਤੇ ਗਏ ਇੱਕ ਨਿੱਜੀ ਬਿੱਲ ਦਾ ਵਿਰੋਧ ਕਰਦੇ ਹੋਏ ਪਾਰਟੀ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਇਸ ਨੂੰ ਅਫਸੋਸਨਾਕ ਕਰਾਰ ਦਿੱਤਾ ਹੈ। Rajya Sabha
ਸ਼ਾਹੀ ਇਮਾਮ ਨੇ ਕਿਹਾ ਕਿ ਵਕਫ਼ ਐਕਟ 1995 ਦੇਸ਼ ਭਰ ’ਚ ਵਕਫ਼ ਜਾਇਦਾਦਾਂ ਦੀ ਸੁਰੱਖਿਆ ਲਈ ਬਣਾਇਆ ਗਿਆ ਇੱਕ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਵਕਫ ਐਕਟ 1995 ਨੂੰ ਬਦਲਣ ਦਾ ਮਤਲਬ ਹੁਣ ਬੋਰਡ ਨੂੰ ਕਮਜ਼ੋਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਦੇਸ਼ ਭਰ ’ਚ ਲੱਖਾਂ ਵਕਫ਼ ਜਾਇਦਾਦਾਂ ’ਤੇ ਨਾਜਾਇਜ਼ ਕਬਜ਼ੇ ਹੋ ਚੁੱਕੇ ਹਨ ਜਿਨ੍ਹਾਂ ਦੇ ਮੁਕੱਦਮੇ ਅਜੇ ਵੀ ਅਦਾਲਤਾਂ ’ਚ ਪੈਂਡਿੰਗ ਚੱਲ ਰਹੇ ਹਨ।
ਇਹ ਵੀ ਪੜ੍ਹੋ : INDIA ਗਠਜੋਡ਼ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਉਮੀਦਵਾਰ ਦਾ ਨਾਂਅ ਆਇਆ ਸਾਹਮਣੇ, ਕੇਜਰੀਵਾਲ ਨੇ ਕੀਤੀ ਹਮਾਇਤ
ਲੁਧਿਆਣਵੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਸਭਾ ’ਚ ਪੇਸ਼ ਕੀਤੇ ਗਏ ਇਸ ਨਿੱਜੀ ਬਿੱਲ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ’ਚ ਵਕਫ਼ ਦੀਆਂ ਜਾਇਦਾਦਾਂ ਮੁਸਲਿਮ ਭਾਈਚਾਰੇ ਦੀ ਸਿੱਖਿਆ ਪ੍ਰਣਾਲੀ ਅਤੇ ਧਾਰਮਿਕ ਸੰਸਥਾਵਾਂ ਨੂੰ ਚਲਾਉਣ ’ਚ ਕਾਫੀ ਹੱਦ ਤੱਕ ਮੱਦਦਗਾਰ ਸਾਬਤ ਹੁੰਦੀਆਂ ਹਨ। ਜਿੰਨ੍ਹਾਂ ਨਾਲ ਛੇੜਛਾੜ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਮੁਸਲਮਾਨ ਵਕਫ਼ ਐਕਟ 1995 ਦੇ ਵਿਰੁੱਧ ਲਿਆਂਦੇ ਗਏ ਇਸ ਨਿੱਜੀ ਬਿੱਲ ਦਾ ਵਿਰੋਧ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮੰਗ ਕਰਦੇ ਹਨ ਕਿ ਇਸ ਐਕਟ ਨੂੰ ਬਦਲਣ ਦੀ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਵੇ। Rajya Sabha