(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ’ਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 ਤੋਂ 10 ਜਨਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਦੀ ਬੰਦੀ ਹੋਵੇਗੀ। Sirhind Canal
ਇਹ ਵੀ ਪਡ਼੍ਹੋ: ਸਹਾਇਕ ਲਾਈਨਮੈਨ ਵਿਕਰਮਜੀਤ ਦਾ ਮਰਨ ਵਰਤ ਜੂਸ ਪਿਲਾ ਕੇ ਖੁਲਵਾਇਆ
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। Sirhind Canal