ਚੰਡੀਗੜ੍ਹ । Haryana Winter Vacation ਹਰਿਆਣਾ ਵਿੱਚ ਸਰਦੀਆਂ ਦੀ ਸ਼ੁਰੂਆਤ ਹੋ ਗਈ ਹੈ। ਸਵੇਰ-ਸ਼ਾਮ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ‘ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਪਹੁੰਚ ਗਿਆ ਹੈ। ਅਜਿਹੇ ‘ਚ ਅਗਲੇ ਹਫਤੇ ਤੱਕ ਤਾਪਮਾਨ ‘ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। Holidays
ਇਹ ਵੀ ਪੜ੍ਹੋ : ਸਰਹਿੰਦ ਨਹਿਰ ’ਚੋਂ ਨਿਕਲਦੀ ਇਹ ਨਹਿਰ ਹੋਈ 21 ਦਿਨਾਂ ਲਈ ਬੰਦ
ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਪਈ ਧੁੰਦ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ 1 ਤੋਂ 15 ਜਨਵਰੀ 2024 ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਕੂਲ 16 ਜਨਵਰੀ (ਮੰਗਲਵਾਰ) ਤੋਂ ਖੋਲ੍ਹੇ ਜਾਣਗੇ। ਇਸ ਸਬੰਧੀ ਸਿੱਖਿਆ ਵਿਭਾਗ ਨੇ ਰਾਜ ਭਰ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਪੱਤਰ ਜਾਰੀ ਕੀਤਾ ਹੈ।