ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਦੇਸ਼ ਭਰ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਭਰ ’ਚ 4.50 ਕਰੋੜ ਤੋਂ ਉੱਪਰ ਪਹੁੰਚ ਗਏ ਹਨ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ ਵਿੱਚ 752 ਨਵੇਂ ਮਾਮਲੇ ਸਾਹਮਣੇ ਆਏ ਹਨ। 325 ਲੋਕ ਠੀਕ ਹੋ ਗਏ ਹਨ, ਜਦੋਂਕਿ 4 ਲੋਕਾਂ ਦੀ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 3 ਹਜ਼ਾਰ 420 ਹੈ। ਇੱਕ ਦਿਨ ਪਹਿਲਾਂ ਇਹ ਅੰਕੜਾ 2 ਹਜ਼ਾਰ 998 ਸੀ। Corona virus
ਇਹ ਵੀ ਪਡ਼੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਗਏ ਹਨ। Corona virus