ਸਾਡੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਮਾਨ
ਚੰਡੀਗੜ੍ਹ। ਐੱਸਵਾਈਐੱਲ (SYL Issue) ਦੇ ਵਿਵਾਦ ਸਬੰਧੀ ਅੱਜ ਫਿਰ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕੀਤੀ। ਅੱਜ ਹੋਈ ਇਹ ਅਹਿਮ ਮੀਟਿੰਗ ਬੇਸਿੱਟਾ ਰਹੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ, ਸਾਡੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਤਲੁਜ ਦਰਿਆ ਇੱਕ ਨਾਲੇ ਵਿਚ ਤਬਦੀਲ ਹੋ ਚੁੱਕਿਆ ਹੈ। ਵਿਵਾਦ ’ਤੇ ਸਾਡਾ ਸਟੈਂਡ ਕਾਇਮ ਹੈ, ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ। ਸੀਐਮ ਮਾਨ ਨੇ ਕਿਹਾ ਕਿ, ਮੀਟਿੰਗ ਵਿਚ ਸ਼ਾਮਲ ਹੋਏ ਕੇਂਦਰੀ ਮੰਤਰੀ ਨੇ ਵੀ ਮੰਨਿਆ ਕਿ ਪੰਜਾਬ ਡਾਰਕ ਜੋਨ ਵਿਚ ਚਲਿਆ ਗਿਆ ਹੈ। ਪੰਜਾਬ ਦਾ 70 ਫ਼ੀਸਦੀ ਹਿੱਸਾ ਡਾਰਕ ਜੋਨ ਵਿਚ ਬਦਲ ਚੁੱਕਿਆ ਹੈ। ਸੀਐਮ ਮਾਨ ਨੇ ਕਿਹਾ ਕਿ, ਜਦੋਂ ਸਾਡੇ ਕੋਲ ਪਾਣੀ ਹੀ ਨਹੀਂ, ਫਿਰ ਨਹਿਰ ਦਾ ਕੀ ਕਰਨਾ ਹੈ? ਮਾਨ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ, ਅਸੀਂ 4 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਜਵਾਬ ਦਿਆਂਗੇ, ਸਾਡੇ ਕੋਲ ਪਾਣੀ ਹੀ ਨਹੀਂ, ਅਸੀਂ ਕਿੱਥੋਂ ਦਈਏ। (SYL Issue)
Also Read : ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਦਾ ਆਇਆ ਵੱਡਾ ਅਪਡੇਟ, ਕੀ ਸਾਰੇ ਸਕੂਲ ਹੋਣਗੇ ਬੰਦ?
ਉਨ੍ਹਾਂ ਕਿਹਾ ਕਿ ਹੜ੍ਹਾਂ ਵੇਲੇ ਪਾਣੀ ਲੈਣ ਤੋਂ ਸਾਰੇ ਹੀ ਮਨ੍ਹਾ ਕਰ ਜਾਂਦੇ ਹਨ ਤੇ ਫਿਰ ਇਹ ਤਾਂ ਉਹ ਗੱਲ ਹੋਈ ਕਿ ਪੰਜਾਬ ਸਿਰਫ਼ ਡੁੱਬਣ ਲਈ ਹੀ ਰੱਖਿਆ ਹੋਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹੋਈਆਂ ਵੀ ਦੋ ਮੀਟਿੰਗ ਬੇਸਿੱਟਾ ਹੀ ਰਹੀਆਂ ਸਨ। ਅੱਜ ਹੋਈ ਤੀਜੀ ਮੀਟਿੰਗ ਵੀ ਕਿਸੇ ਸਿੱਟੇ ’ਤੇ ਨਹੀਂ ਪਹੰੁਚ ਸਕੀ।