ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਫ਼ੌਜ, ਨੀਮ ਫ਼ੌਜੀ...

    ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ

    Indian Army

    ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

    (ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਫੌਜ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। (Indian Army)

    ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ’ਚ ਹੋ ਸਕਦੇ ਹਨ ਸ਼ਾਮਲ

    ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। (Indian Army)

    ਇਹ ਵੀ ਪੜ੍ਹੋ : ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤਾ ਬਦਲਾਅ, ਜਾਣੋ ਕਿੰਨੇ ਵਜੇ ਖੁੱਲ੍ਹਣਗੇ

    ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲੱਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here