ਫਾਇਰ ਵਿਭਾਗ ਦੇ ਕਰਮਚਾਰੀ ਅੱਗ ਬੁਝਾਉਣ ’ਚ ਜੁਟੇ Tokyo Airport
ਟੋਕੀਓ । ਜਾਪਾਨ ’ਚ ਜਹਾਜ਼ ਨੂੰ ਅੱਗ ਲੱਗਣ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਰਾਜਧਾਨੀ ਟੋਕੀਓ ਦੇ ਹਨੇਦਾ ਹਵਾਈ ਅੱਡੇ ‘ਤੇ ਇਕ ਜਹਾਜ਼ ਨੂੰ ਅਚਾਨਕ ਅੱਗ ਲੱਗ ਗਈ। ਜਾਪਾਨੀ ਨਿਊਜ਼ ਏਜੰਸੀ ਕਯੋਡੋ ਮੁਤਾਬਕ ਇਹ ਖਦਸ਼ਾ ਹੈ ਕਿ ਜਹਾਜ਼ ਲੈਂਡਿੰਗ ਤੋਂ ਪਹਿਲਾਂ ਕੋਸਟ ਗਾਰਡ ਦੇ ਜਹਾਜ਼ ਨਾਲ ਟਕਰਾ ਗਿਆ। ਫਿਲਹਾਲ ਫਾਇਰ ਵਿਭਾਗ ਦੇ ਕਰਮਚਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਹਾਦਸੇ ‘ਚ ਹੋਏ ਨੁਕਸਾਨ ਦੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Tokyo Airport
ਇਹ ਵੀ ਪੜ੍ਹੋ : ਕੀ ਰੋਹਿਤ ਸ਼ਰਮਾ ਅਤੇ ਵਿਰਾਟ ਦੀ ਇੱਕਰੋਜ਼ਾ ਫਾਰਮੈਟ ਤੋਂ ਹੋ ਗਈ ਵਿਦਾਈ? ਜਾਣੋ ਇਨ੍ਹਾਂ ਦਾਅਵਿਆਂ ਦੀ ਸੱਚਾਈ
ਜਾਪਾਨ ਏਅਰਲਾਈਨਜ਼ (ਜੇਏਐਲ) ਦੇ ਬੁਲਾਰੇ ਨੇ ਦੱਸਿਆ ਕਿ ਹੋਕਾਈਡੋ ਦੇ ਸ਼ਿਨ-ਚਿਤੋਸੇ ਹਵਾਈ ਅੱਡੇ ਤੋਂ ਰਵਾਨਾ ਹੋਏ ਜਹਾਜ਼ ਵਿੱਚ ਲਗਭਗ 367 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਾਰਿਆਂ ਨੂੰ ਜਹਾਜ਼ ਤੋਂ ਬਾਹਰ ਕੱਢ ਲਿਆ ਗਿਆ ਹੈ। ਹਾਲਾਂਕਿ ਇਸ ਗੱਲ ਦੀ ਜਾਣਕਾਰੀ ਨਹੀਂ ਮਿਲੀ ਹੈ ਕਿ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ। ਜਾਪਾਨ ਦਾ ਟਰਾਂਸਪੋਰਟ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। Tokyo Airport