ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ

Farmer Protest

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ | Farmer Protest

  • ਠੰਡ ਵੀ ਨਾ ਤੋੜ ਸਕੀ ਬੀਬੀਆਂ ਦੇ ਹੌਂਸਲੇ | Farmer Protest

ਜੰਡਿਆਲਾ ਗੁਰੂ (ਅੰਮ੍ਰਿਤਸਰ) (ਰਾਜਨ ਮਾਨ)। ਕਿਸਾਨੀ ਮੰਗਾਂ ਨੂੰ ਲੈ ਕੇ ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂਰੈਲੀ ਵਿੱਚ ਵੱਡੇ ਇਕੱਠ ਵਿੱਚ ਦੋਨਾਂ ਫੋਰਮਾਂ ਵੱਲੋਂ 13 ਫਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦੇ ਬਿਗੁਲ ਵਜਾ ਦਿੱਤਾ ਹੈ। (Farmer Protest)

Farmer Protest

ਹੱਡ ਚੀਰਵੀਂ ਠੰਡ ਵਿੱਚ ਟਰੈਕਟਰ ਟਰਾਲੀਆਂ ਬੱਸਾਂ ਰਾਹੀਂ ਪਰਿਵਾਰਾਂ ਸਮੇਤ ਕਿਸਾਨ ਅੱਜ ਇਸ ਰੈਲੀ ਵਿਚ ਪਹੁੰਚੇ। ਸਾਰੇ ਪਾਸੇ ਕਿਸਾਨੀ ਦੇ ਝੂਲਦੇ ਝੰਡੇ ਦਿੱਲੀ ਮੋਰਚੇ ਦਾ ਭੁਲੇਖਾ ਪਾ ਰਹੇ ਸਨ। ਸੀਤ ਲਹਿਰ ਵਿੱਚ ਕਿਸਾਨ ਬੀਬੀਆਂ ਦਾ ਮੋਦੀ ਸਰਕਾਰ ਵਿਰੁੱਧ ਗੁੱਸਾ ਪੂਰੀ ਤਰ੍ਹਾਂ ਫੁੱਟ ਰਿਹਾ ਸੀ। ਲੋਕਾਂ ਦੇ ਉਮੜੇ ਵੱਡੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜੀਰਾ, ਓਂਕਾਰ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਗੁਰਧਿਆਨ ਸਿੰਘ,

ਦੇਸਰਾਜ ਮੋਦਗਿਲ, ਗੁਰਮੀਤ ਸਿੰਘ ਮਾਂਗਟ, ਅਮਰਜੀਤ ਸਿੰਘ ਮੋਹੜੀ ਨੇ ਕਿਹਾ ਕਿ ਕੇਂਦਰ ਵਿੱਚ ਆਈਆਂ ਸਭ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਰੋਤਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਦੇਸ਼ ਵੇਚਣ ਵਾਲੀਆਂ ਨੀਤੀਆਂ ਤਹਿਤ ਕੰਮ ਕੀਤਾ ਹੈ ਅਤੇ 10 ਸਾਲ ਤੋਂ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਵਧ ਕੇ ਕੰਮ ਕਰ ਰਹੀ ਹੈ ਅਤੇ ਅੱਜ ਦੇਸ਼ ਦੇ ਖੇਤੀ ਸੈਕਟਰ ਅਤੇ ਜਮੀਨਾ ਉਪਰ ਕਾਰਪੋਰੇਟ ਦੇ ਕਬਜ਼ੇ ਕਰਵਾਉਣ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ ਜਿਸ ਨਾਲ ਕਿਸਾਨਾਂ ਮਜ਼ਦੂਰਾਂ ਦੀ ਤਬਾਹੀ ਨਿਸਚਿਤ ਹੈ ।

ਕੜਕਦੀ ਠੰਡ ‘ਚ ਕਿਸਾਨਾਂ ਦਾ ਚੜਿਆ ਪਾਰਾ | Farmer Protest

ਓਹਨਾ ਕਿਹਾ ਕਿ ਅੱਜ ਦਾ ਇਹ ਇੱਕਠ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ.ਐਸ. ਪੀ. ਗਰੰਟੀ ਕਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ- 2 +50% ਦੇ ਫਾਰਮੂਲੇ ਨਾਲ ਦਿੱਤੇ ਜਾਣ, ਫ਼ਸਲੀ ਬੀਮਾ ਯੋਜਨਾ ਸਰਕਾਰ ਦੁਆਰਾ ਲਾਗੂ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਜਮੀਨ ਐਕਵਾਇਰ ਕਰਨ ਸਬੰਧੀ 2013 ਦੇ ਕਨੂੰਨ ਵਿੱਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਰੱਦ ਕਰਕੇ ਪਹਿਲੇ ਰੂਪ ਵਿੱਚ ਲਾਗੂ ਕੀਤਾ ਜਾਵੇ, ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿੱਚੋ ਭਾਰਤ ਬਾਹਰ ਆਵੇ ਅਤੇ ਭਾਰਤ ਦੇ ਕਿਸਾਨ ਦੀ ਕੁਲ ਫ਼ਸਲ ਪਹਿਲ ਦੇ ਅਧਾਰ ਤੇ ਖਰੀਦੀ ਜਾਵੇ, 58 ਸਾਲ ਦੀ ਉਮਰ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ।

Also Read : ਕੀ ਰੋਹਿਤ ਸ਼ਰਮਾ ਅਤੇ ਵਿਰਾਟ ਦੀ ਇੱਕਰੋਜ਼ਾ ਫਾਰਮੈਟ ਤੋਂ ਹੋ ਗਈ ਵਿਦਾਈ? ਜਾਣੋ ਇਨ੍ਹਾਂ ਦਾਅਵਿਆਂ ਦੀ ਸੱਚਾਈ

ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕੀਤੇ ਜਾਣ, ਵਾਅਦੇ ਅਨੁਸਾਰ ਕਿਸਾਨੀ ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੀ ਮੰਗ ਸਮੇਤ ਅਹਿਮ ਮੰਗਾਂ ਦੀ ਪੂਰਤੀ ਲਈ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਕਿਸਾਨ ਮਜਦੂਰ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦੇਸ਼ ਪੱਧਰੀ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਅੱਜ ਦੇ ਇਸ ਇਕੱਠ ਵਿੱਚ ਮਤੇ ਪਾ ਕੇ ਮੰਗ ਕੀਤੀ ਗਈ ਕਿ ਸੂਬੇ ਅੰਦਰ ਨਸ਼ੇ ਕਾਰਨ ਹੋਰ ਰਹੀਆਂ ਮੌਤਾਂ ਤੇ ਅੱਜ ਦਾ ਇਕੱਠ ਚਿੰਤਾ ਕਰਦਾ ਹੈ ਅਤੇ ਕੇਂਦਰ ਸਮੇਤ ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ ਨਸ਼ੇ ਤੇ ਪੂਰਨ ਤੌਰ ਤੇ ਪਾਬੰਦੀ ਲੱਗੇ ਅਤੇ ਪੀੜਤ ਨੌਜਵਾਨਾਂ ਦਾ ਇਲਾਜ ਕਰਵਾ ਕੇ ਮੁੜ ਵਸੇਬਾ ਕੀਤਾ ਜਾਵੇ, ਤਰ੍ਹਾਂ ਦੇ ਆਬਾਦਕਾਰਾਂ ਨੂੰ ਕਾਨੂੰਨ ਬਣਾ ਕੇ ਮਾਲਕੀ ਹੱਕ ਦਿੱਤੇ ਜਾਣ।

ਖੇਤੀ ਜਿਣਸਾਂ ਅਤੇ ਹਰ ਤਰ੍ਹਾ ਦੇ ਵਪਾਰ ਲਈ ਵਾਘਾ ਅਤੇ ਅਟਾਰੀ ਬਾਡਰ ਖੋਲ੍ਹੇ ਜਾਣ, ਲਾਈਨ ਖੇਤੀਬਾੜੀ ਨਾਲ ਜੁੜੀਆਂ ਹੋਈਆਂ ਸਨ ਤਾਂ ਨੂੰ ਬੰਦ ਕਰਨ ਦੀ ਬਜਾਏ ਉਹਨਾਂ ਨੂੰ ਵਾਧਾ ਰੂਪ ਵਿੱਚ ਚਾਲੂ ਰੱਖਿਆ ਜਾਵੇ ਧੂਰੀ ਮਿਲ, ਸ਼ੇਰੋ ਗੰਨਾ ਮਿਲ ਤੇ ਹੋਰ ਨਰਮੇ ਨਾਲ ਸੰਬੰਧਿਤ ਸਨਅਤਾਂ ਨੂੰ ਕਾਇਮ ਰੱਖਿਆ ਜਾਵੇ, ਡਰਾਈਵਰ ਭਾਈਚਾਰੇ ਵੱਲੋਂ ਕੀਤੀ ਹੜਤਾਲ ਦਾ ਇਹ ਇਕੱਠ ਸਮਰਥਨ ਕਰਦਾ ਹੈ ਅਤੇ ਉਪਰੋਕਤ ਕਾਨੂੰਨ ਤੇ ਮੁੜ ਵਿਚਾਰ ਦੀ ਅਪੀਲ ਕਰਦਾ ਹੈ।ਓਹਨਾ ਪੰਜਾਬੀਆਂ ਨੂੰ ਮਾਲਵੇ ਦੀ ਧਰਤੀ ਤੇ 6 ਜਨਵਰੀ ਦੀ ਮਹਾਂ ਰੈਲੀ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।