ਸੂਬੇ ਦੇ ਜੀ.ਐਸ,ਟੀ ਵਿੱਚ ਹੋਇਆ ਭਾਰੀ ਵਾਧਾ: ਹਰਪਾਲ ਸਿੰਘ ਚੀਮਾ

Press Conference Harpal Cheema
Harpal Cheema

ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ 10.4 ਫੀਸਦੀ ਹੋਇਆ ਵਾਧਾ

  • ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ਆਪਣੇ ਕਰ ਮਾਲੀਏ ਵਿੱਚ ਕੁੱਲ 14.15 ਪ੍ਰਤੀਸ਼ਤ ਦਾ ਵਾਧਾ ਦਰਜ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਵਾਧਾ ਹਾਸਿਲ ਕੀਤਾ ਹੈ। GST

ਇਹ ਵੀ ਪੜ੍ਹੋ: ਤੇਲ ਪਵਾਉਣ ਆਏ ਨੌਜਵਾਨ ’ਤੇ ਪੈਟਰੋਲ ਪੰਪ ਮਾਲਕ ਨੇ ਚਲਾਈ ਗੋਲੀ, ਪਈਆਂ ਭਾਜੜਾਂ

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀ.ਐਸ.ਟੀ. 15523.74 ਕਰੋੜ ਰੁਪਏ ਰਿਹਾ, ਜਦੋਂਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ 13322.59 ਕਰੋੜ ਰੁਪਏ ਸੀ। ਉਨਾਂ ਕਿਹਾ ਕਿ ਇਸ ਤਰਾਂ ਇਸ ਵਿੱਤੀ ਵਰੇ ਦੌਰਾਨ ਹੁਣ ਤੱਕ ਜੀ.ਐਸ.ਟੀ ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ਼ ਕੀਤਾ ਗਿਆ।