ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ‘ਚ ਪੈਡਿੰਗ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਵਿਸ਼ੇਸ਼ ਕੈਂਪ ਲਗਾਏ ਗਏ। ਇਨਾਂ ਕੈਂਪਾਂ ਰਾਹੀਂ ਲੋਕਾਂ ਦੇ ਮਸਲੇ ਨਾਲ ਦੀ ਨਾਲ ਹੱਲ ਕੀਤੇ। ਇਨ੍ਹਾਂ ਕੈਪਾਂ ’ਚ ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲਿਆ। ਇਨਾਂ ਕੈਂਪਾਂ ਦੌਰਾਨ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਮੁੱਖ ਮੰਤਰੀ ਮਾਨ (Bhagwant Mann) ਨੇ ਲੋਕਾਂ ਦੀ ਸਹੂਲਤ ਲਈ ਫਿਰ ਤੋਂ ਕੈਂਪ ਲਾਉਣ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਗਵਰਨਰ ਨੇ ਮਨਜ਼ੂਰ ਕੀਤੇ ਤਿੰਨ ਹੋਰ ਬਿੱਲ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਪੂਰੇ ਸੂਬੇ ਵਿੱਚ ਇੱਕ ਹੋਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਉਨਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਖੁਦ ਦੱਸਿਆ ਕਿ ਸ਼ਨੀਵਾਰ ਨੂੰ ਲਗਾਇਆ ਗਿਆ ਕੈਂਪ ਪੂਰੀ ਤਰ੍ਹਾਂ ਸਫਲ ਰਿਹਾ। ਇਸ ਵਿੱਚ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ।