ਸਾਧ-ਸੰਗਤ ’ਚ ਭਾਰੀ ਉਤਸ਼ਾਹ | MSG Bhandara Month
ਸ਼੍ਰੀਗੰਗਾਨਗਰ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ‘ਐੱਮਐੱਸਜੀ ਅਵਤਾਰ ਭੰਡਾਰਾ’ ਐਤਵਾਰ 14 ਜਨਵਰੀ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ, ਬੁੱਧਰ ਵਾਲੀ ਜ਼ਿਲ੍ਹਾ ਸ਼੍ਰੀਗੰਗਾਨਗਰ ’ਚ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਸਬੰਧੀ ਰਾਜਸਥਾਨ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। (MSG Bhandara Month)
ਸੇਵਾਦਾਰ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ’ਚ ਪੂਰੇ ਸ਼ਰਧਾ ਭਾਵ ਨਾਲ ਜੁਟੇ ਹੋਏ ਹਨ। ਭੰਡਾਰੇ ਸਬੰਧੀ ਪੰਡਾਲ, ਟ੍ਰੈਫਿਕ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ’ਚ ਅਵਤਾਰ ਧਾਰਨ ਕੀਤਾ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 161 ਕਾਰਜ ਕਰਕੇ ਮਨਾਉਂਦੀ ਹੈ।