‘ਬਿਨਾਂ ਤਸਦੀਕ ਕੀਤੇ ਕਰੱਸ਼ਰਾਂ ਨੂੰ ਇਜਾਜ਼ਤ ਦੇਣਾ ਵੀ ਹੁੰਦੈ ਭ੍ਰਿਸ਼ਟਾਚਾਰ’
- Partap Singh Bajwa ਨੇ ਕੀਤੀ ‘ਆਪ’ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਆਲੋਚਨਾ ਕੀਤੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਰੱਸ਼ਰ ਚਲਾਉਣ ਲਈ ਸਹਿਮਤੀ ਜਾਰੀ ਕਰਨ ਤੋਂ ਪਹਿਲਾਂ ਸਹੀ ਤਸਦੀਕ ਕਰਨ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਅੱਖਾਂ ਬੰਦ ਕਰਕੇ ਮਨਜ਼ੂਰੀ ਦੇਣਾ ਵੀ ਇੱਕ ਤਰ੍ਹਾਂ ਦੇ ਭਿ੍ਰਸ਼ਟਾਚਾਰ ਵਿੱਚ ਹੀ ਆਉਂਦਾ ਹੈ। ਇੱਕ ਖਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਉਪਰੋਕਤ ਮੁੱਦਾ ਮਾਈਨ ਜੀਓਲੋਜੀ ਵਿਭਾਗ ਨੇ ਬੋਰਡ ਨਾਲ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਦੀ ਮੀਟਿੰਗ ਦੇ ਵੇਰਵੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐੱਨਜੀਟੀ) ਨੂੰ ਸੌਂਪ ਦਿੱਤੇ ਗਏ ਹਨ।
School Holiday : ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਸਕੂਲ
ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਮਾਈਨਿੰਗ ਲਈ ਕਰੱਸ਼ਰ ਸਥਾਪਤ ਕਰਨ ਅਤੇ ਚਲਾਉਣ ਲਈ ਸਹਿਮਤੀ ਜਾਰੀ ਕਰਨ ਵਿੱਚ ਭਿ੍ਰਸ਼ਟਾਚਾਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸੂਬੇ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਨਜ਼ਰ ਰੱਖਣ ਲਈ ਕਦੇ ਵੀ ਗੰਭੀਰ ਨਹੀਂ ਰਹੀ। (Partap Singh Bajwa)
ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰੱਖਿਆ ਮੰਤਰਾਲੇ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਗੰਭੀਰ ਨੋਟਿਸ ਲਿਆ ਸੀ ਅਤੇ ਪੰਜਾਬ ਸਰਕਾਰ ਨੂੰ ਇਸ ਗੈਰ-ਕਾਨੂੰਨੀ ਪ੍ਰਥਾ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਸਨ।