”ਕਿਉਂ ਕਰ ਰਹੇ ਹਨ ਕਿਸਾਨ ਖ਼ੁਦਕੁਸ਼ੀ, ਜਦੋਂ ਮੈ ਕਹਿ ਦਿੱਤਾ ਐ ਕਰ ਦਿਆਂਗਾ ਕਰਜ਼ਾ ਮੁਆਫ਼”

Farmers suicide

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪਤਾ ਨਹੀਂ ਪੰਜਾਬ ਦੇ ਕਿਸਾਨ ਲਗਾਤਾਰ ਖ਼ੁਦਕੁਸ਼ੀ (Farmers suicide) ਕਿਉਂ ਕਰ ਰਹੇ ਹਨ, ਜਦੋਂ ਕਿ ਉਨ੍ਹਾਂ ਨੇ ਸਾਫ਼ ਕਿਹਾ ਹੋਇਆ ਹੈ ਕਿ ਕਿਸਾਨਾਂ ਨੂੰ ਕੋਈ ਤੰਗ ਪਰੇਸ਼ਾਨ ਨਹੀਂ ਕਰੇਗਾ ਅਤੇ ਉਹ ਹਰ ਹਾਲਤ ਵਿੱਚ ਕਿਸਾਨਾਂ ਦਾ ਕਰਜਾ ਮੁਆਫ਼ ਕਰਨਗੇ। ਉਨ੍ਹਾਂ ਨੂੰ ਲੱਗਦਾ ਹੈ ਕਿ ਕਿਸਾਨ ਉਨ੍ਹਾਂ ਦੀ ਗੱਲ ਨੂੰ ਸਮਝ ਨਹੀਂ ਰਹੇ ਹਨ ਜਾਂ ਫਿਰ ਉਨ੍ਹਾਂ ਦਾ ਸੁਨੇਹਾ ਕਿਸਾਨਾਂ ਤੱਕ ਨਹੀਂ ਪੁੱਜ ਰਿਹਾ ਹੈ। ਇਸ ਲਈ ਉਹ ਫਿਰ  ਕਹਿ ਰਹੇ ਹਨ ਕਿ ਕਿਸਾਨ ਕੁਝ ਦੇਰ ਇੰਤਜਾਰ ਕਰਨ ਅਤੇ ਖ਼ੁਦਕੁਸ਼ੀ ਨਾ ਕਰਨ, ਉਨ੍ਹਾਂ ਦੇ ਕਰਜ਼ੇ ਸਬੰਧੀ ਜਲਦ ਹੀ ਹੱਲ ਕੱਢਦੇ ਹੋਏ ਮੁਆਫ਼ੀ ਦਿੱਤੀ ਜਾਵੇਗੀ।

ਸਰਕਾਰ ਕਰਜ਼ਾ ਮੁਆਫੀ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ

ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫੀ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ, ਕਿਉਂਕਿ ਕਰਜ਼ਾ ਮੁਆਫ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਇਕ ਉੱਚ ਪੱਧਰੀ ਕਮੇਟੀ ਪਹਿਲਾਂ ਹੀ ਸਥਾਪਤ ਕਰ ਦਿੱਤੀ ਗਈ ਹੈ ਜੋ ਕਿ ਪੂਰੇ ਜ਼ੋਰ-ਸ਼ੋਰ ਨਾਲ ਇਸ ਕਾਰਜ ਵਿੱਚ ਲੱਗੀ ਹੋਈ ਹੈ। Farmers suicide

ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਖੇ ਆਯੋਜਿਤ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੀ ਅਹਿਮ ਮਹੱਤਤਾ ਹੋਣ ਦੇ ਬਾਵਜੂਦ ਇਹ ਆਰਥਿਕ ਵਿਕਾਸ ਵਿੱਚ ਓਨੀ ਭੂਮਿਕਾ ਨਹੀਂ ਨਿਭਾਅ ਰਹੀ, ਜਿੰਨੀ ਨਿਭਾਉਣੀ ਚਾਹੀਦੀ ਹੈ। ਸਮੁੱਚੇ ਦੇਸ਼ ਵਿਚ ਪਾਣੀ ਇਕ ਪ੍ਰਮੁੱਖ ਸਮੱਸਿਆ ਬਣ ਜਾਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਸਮੂਹਿਕ ਕੋਸ਼ਿਸ਼ਾਂ ਨਾਲ ਕੌਮੀ ਪੱਧਰ ‘ਤੇ ਇਸ ਮੁੱਦੇ ਦੇ ਹੱਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਪੰਜਾਬ ਮੌਜੂਦਾ ਸਥਿਤੀ ਵਿੱਚੋਂ ਇਕ ਵਾਰ ਫਿਰ ਨਿਕਲ ਕੇ ਦੇਸ਼ ਦਾ ਚੋਟੀ ਦਾ ਸੂਬਾ ਬਣ ਜਾਵੇਗਾ

ਕੈਪਟਨ ਅਮਰਿੰਦਰ ਸਿੰਘ ਨੇ ਜਪਾਨ ਅਤੇ ਜਰਮਨੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਪੰਜਾਬ ਮੌਜੂਦਾ ਸਥਿਤੀ ਵਿੱਚੋਂ ਇਕ ਵਾਰ ਫਿਰ ਨਿਕਲ ਕੇ ਦੇਸ਼ ਦਾ ਚੋਟੀ ਦਾ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗ ਦੀ ਸੁਰਜੀਤੀ ਸੂਬੇ ਦੇ ਵਿਕਾਸ ਨੂੰ ਬਹਾਲ ਕਰਨ ਲਈ ਬਹੁਤ ਅਹਿਮ ਹੈ ਅਤੇ ਇਹ ਨਵੇਂ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਭੂਮਿਕਾ ਨਿਭਾਏਗਾ। ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਾਅਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਮਜ਼ੋਰ ਵਿੱਤੀ ਹਾਲਤ ਦੇ ਮੱਦੇਨਜ਼ਰ ਉਹ ਵਿੱਤੀ ਸਹਾਇਤਾ ਦਾ ਵਾਅਦਾ ਨਹੀਂ ਕਰ ਸਕਦੇ ਪਰ ਉਹ ਵਪਾਰ ਨੂੰ ਸੁਖਾਲਾ ਬਣਾਉਣ ਲਈ ਯਕੀਨੀ ਬਣਾਉਣਗੇ>

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ