ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 9, 2026
More
    Home Breaking News Holiday : 17 ...

    Holiday : 17 ਜਨਵਰੀ ਨੂੰ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

    Holiday

    ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਦੇ ਜ਼ਿਲ੍ਹਾ ਮਾਲੇਰਕੋਟਲਾ ਤੋਂ ਖ਼ਬਰ ਨਿੱਕਲ ਕੇ ਆ ਰਹੀ ਹੈ। ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਲੀਵਰਸਿਟੀਆਂ, ਕਾਲਜ, ਬੈਂਕਾਂ ਆਦਿ ’ਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। (Holiday)

    ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀਂ ਹੋਣਗੇ। ਤੁਹਾਨੂੰ ਦੱਸ ਦਈਏ ਕਿ ਠੰਢ ਦੇ ਮੱਦੇਨਜ਼ਰ ਪਹਿਲਾਂ ਹੀ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਲਈ ਇਹ ਇੱਕ ਦਿਨ ਦੀ ਛੁੱਟੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। (Holiday)

    Patiala News | ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਨੇ ਸਦਾ ਲਈ ਸੁਆਇਆ ਪਰਿਵਾਰ

    LEAVE A REPLY

    Please enter your comment!
    Please enter your name here