(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਛੱਡ ਕੇ ਅਸ਼ੋਕ ਤੰਵਰ (Ashok Tanwar) ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਆਪਣੇ ਸਮਰੱਥਕਾਂ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਭਾਜਪਾ ਹਰਿਆਣਾ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: Delhi News: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮਾਮਲੇ ‘ਤੇ ਵੱਡਾ ਅਪਡੇਟ…
ਜਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਅਸ਼ੋਕ ਤੰਵਰ (Ashok Tanwar) ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਚਰਚਾ ਸੀ ਕਿ ਉਹ ਭਾਜਪਾ ’ਚ ਸ਼ਾਮਲ ਹੋਣਗੇ। ਅਸ਼ੋਕ ਤੰਵਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਏ ਸਨ। ਪਰ ਤੰਵਰ ਨੂੰ ਆਮ ਆਦਮੀ ਪਾਰਟੀ ਰਾਸ ਨਹੀਂ ਆਈ ਤੇ ਉਹ ਹੁਣ ਭਾਜਪਾ ’ਚ ਸ਼ਾਮਲ ਹੋ ਗਏ ਹਨ। ਹੁਣ ਵੇਖਣਾ ਇਹ ਹੈ ਕਿ ਭਾਜਪਾ ਉਨਾਂ ਨੂੰ ਕੀ ਜਿੰਮੇਵਾਰੀ ਸੌਂਪਗੀ।