ਕਿਸਾਨੀ ਮੰਗਾਂ ਸਬੰਧੀ 76 ਜਥੇਬੰਦੀਆਂ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਦਿੱਲੀ ਕੂਚ ਲਈ ਤਿਆਰ

Farmers

ਅੰਮ੍ਰਿਤਸਰ (ਰਾਜਨ ਮਾਨ)। ਕਿਸਾਨ (Farmers) ਮਜ਼ਦੂਰ ਸਬੰਧੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਦਿੱਲੀ ਅੰਦੋਲਨ ਲਈ ਭਾਰਤ ਪੱਧਰ ‘ਤੇ ਤਿਆਰੀਆਂ ਦੇ ਦੌਰ ਚੱਲ ਰਹੇ ਹਨ ਅਤੇ ਭਾਰਤ ਦੇ 76 ਸੰਘਰਸ਼ੀਲ ਸੰਗਠਨਾਂ ਵੱਲੋਂ ਕਿਸਾਨ ਮਜਦੂਰ ਮੋਰਚਾ ਦੇ ਫ਼ੋਰਮ ਵਜੋਂ ਵੱਡੀਆਂ ਲਾਮਬੰਦੀਆਂ ਜਾਰੀ ਹਨ, ਇਸ ਗੱਲ ਦੀ ਜਾਣਕਾਰੀ ਕਿਸਾਨ ਮਜਦੂਰ ਮੋਰਚੇ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਅਮ੍ਰਿਤਸਰ ਵਿੱਚ ਪ੍ਰੈਸ ਵਾਰਤਾ ਦੌਰਾਨ ਦਿੱਤੀ ਗਈ।

ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਨਵਰੀਤ ਸਿੰਘ ਡਿਬਡਿਬਾ ਸਮੇਤ ਦਿੱਲੀ ਮੋਰਚੇ ਦੇ ਸਾਰੇ ਸ਼ਹੀਦਾਂ ਨੂੰ ਪੁਰੇ ਦੇਸ਼ ਵਿੱਚ ਸ਼ਾਮ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਜਾਵੇਗੀ ਸ਼ਰਧਾਂਜਲੀ ਅਤੇ 29 ਜਨਵਰੀ ਨੂੰ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ ਸਟੇਜ ਤੇ ਹੋਏ ਭਾਜਪਾ ਦੇ ਗੁੰਡਿਆਂ ਵੱਲੋਂ ਹਮਲੇ ਦੇ ਵਿਰੁੱਧ ਕਿਸਾਨ (Farmers) ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਪਿੰਡ ਪੱਧਰੀ ਫੂਕੇ ਅਰਥੀਆਂ।

ਜਥੇਬੰਦੀਆਂ ਦੀ ਮੰਗ

ਉਨ੍ਹਾਂ ਕਿਹਾ ਹੁਣ ਤੱਕ ਪੰਜਾਬ ਤੋਂ 10, ਹਰਿਆਣਾ ਤੋਂ 6 , ਉੱਤਰ ਪ੍ਰਦੇਸ਼ ਤੋਂ 5, ਰਾਜਿਸਥਾਨ ਤੋਂ 3, ਪੋਂਡਿਚਿਰੀ ਤੋਂ 5, ਬਿਹਾਰ ਤੋਂ 5, ਤਾਮਿਲਨਾਡੂ ਤੋਂ 22 , ਕੇਰਲ ਤੋਂ 17, ਹਿਮਾਚਲ ਪ੍ਰਦੇਸ਼ ਤੋਂ 3 ਜਥੇਬੰਦੀਆਂ ਨੇ ਵੱਧ ਚੜ੍ਹ ਕੇ ਦਿੱਲੀ ਅੰਦੋਲਨ ਵਿੱਚ ਪਹੁੰਚਣ ਲਈ ਤਿਆਰੀ ਪ੍ਰੋਗਰਾਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਸੀ 2 +50% ਨਾਲ ਦਿੱਤੇ ਜਾਣ,

ਕਿਸਾਨ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਮੁਕਤੀ ਕੀਤੀ, 58 ਸਾਲ ਦੀ ਉਮਰ ਤੋਂ ਵੱਧ ਦੇ ਕਿਸਾਨ ਅਤੇ ਖੇਤ ਮਜ਼ਦੂਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸੋਧਾਂ ਰੱਦ ਕਰਕੇ ਜਮੀਨ ਐਕਵਾਇਰ ਕਰਨ ਸਬੰਧੀ ਕਾਨੂੰਨ ਨੂੰ 2013 ਦੇ ਸਰੂਪ ਵਿੱਚ ਬਹਾਲ ਕੀਤਾ ਜਾਵੇ, ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਲਖੀਮਪੁਰ ਖੀਰੀ ਦੇ ਕਤਲਕਾਂਡ ਕੇਸ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰ ਇਨਸਾਫ ਕੀਤਾ ਜਾਵੇ, ਬਿਜਲੀ ਸੋਧ ਬਿੱਲ 2020 ਨੂੰ ਪੂਰੇ ਤਰੀਕੇ ਨਾਲ ਰੱਦ ਕੀਤਾ ਜਾਵੇ, ਕਿਸਾਨੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕਢਿਆ ਜਾਵੇ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਾਰਤ ਭਰ ਤੋਂ ਜਥੇਬੰਦੀਆਂ ਲਗਾਤਾਰ ਕਿਸਾਨ ਮਜਦੂਰ ਮੋਰਚਾ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅੰਦੋਲਨ ਲਈ ਸੈਕੜੇ ਸੰਘਠਨ ਅਤੇ ਲੱਖਾਂ ਕਿਸਾਨ ਮਜਦੂਰ ਤੇ ਆਮ ਲੋਕ ਸੰਘਰਸ਼ ਦੇ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾ ਅਤੇ ਐਕਸ ਸਰਵਿਸਮੈਨਾ ਨੂੰ ਸਮਰੱਥਨ ਦੇਣ ਦਾ ਵੀ ਕਰਦੇ ਹਾਂ ਐਲਾਨ ਇਸ ਮੌਕੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਕੰਧਾਰ ਸਿੰਘ ਭੋਏਵਾਲ ਸ਼ਵਿੰਦਰ ਸਿੰਘ ਰੂਪੋਵਾਲੀ, ਸਰਵਣ ਸਿੰਘ ਮਾਨ, ਲਖਬੀਰ ਸਿੰਘ ਰੂਪੋਵਾਲੀ ਹਾਜ਼ਰ ਰਹੇ।

Also Read : Mumbai News : ਭੜਕੀ ਹਿੰਸਾ ਮਾਮਲੇ ’ਚ ਹੁਣ ਤੱਕ 13 ਗ੍ਰਿਫ਼ਤਾਰੀਆਂ, ਹੋਰਾਂ ਦੀ ਪਛਾਣ ਜਾਰੀ

LEAVE A REPLY

Please enter your comment!
Please enter your name here