ਮਾਲੇਰਕੋਟਲਾ (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪੰਜਾਬ ਦੀ ਬਰਨਾਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣੇ ਅਮਰਗੜ੍ਹ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਜੋ ਕਿ ਮੁਦੱਈ ਦੇ ਬੇਟੇ ਦੀ ਹੋਈ ਇੱਕ ਲੜਾਈ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। Bribe
ਇਹ ਵੀ ਪੜ੍ਹੋ: ਗਣਤੰਤਰ ਦਿਵਸ : ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਉਨ੍ਹਾਂ ਦੱਸਿਆ ਕਿ ਇਸ ਦਰਖਾਸਤ ਉਪਰ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਵੱਲੋਂ ਉਕਤ ਸਹਾਇਕ ਥਾਣੇਦਾਰ ਨੂੰ ਮੁਦੱਈ ਕੋਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਜਿਸਦੇ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।