ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਰਾਣਾ ਗੁਰਜੀਤ ਨ...

    ਰਾਣਾ ਗੁਰਜੀਤ ਨੂੰ ਹਟਾਉਣ ਲਈ ਅਲਟੀਮੇਟਮ

    ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਸੋਮਵਾਰ ਤੱਕ ਦਾ ਸਮਾਂ ਦਿੱਤਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਰੇਤ ਬੱਜਰੀ ਦੇ ਖੱਡਿਆਂ ਦੇ ਬੇਨਾਮੀ ਠੇਕੇ ਲੈਣ-ਦੇਣ ਦੇ ਦੋਸ਼ਾਂ ‘ਚ ਘਿਰੇ  ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ 29 ਮਈ ਤੱਕ ਅਹੁਦੇ ਤੋਂ ਹਟਾਉਣ  ਲਈ ਅਲਟੀਮੇਟਮ ਦੇ ਦਿੱਤਾ ਹੈ। ਸ਼ੁੱਕਰਵਾਰ ਨੂੰ ਐਚ. ਐਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਬਰਖਾਸਤ ਕਰਨ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਕੀਤੇ ਗਏ ਅਜਿਹੇ ਬੇਨਾਮੀ ਅਤੇ ਨਜਾਇਜ਼ ਕਾਰੋਬਾਰ ਦੀ ਸਮਾਂਬੱਧ ਜਾਂਚ ਲਈ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੂੰ ਸੰਬੋਧਿਤ ਹੁੰਦਿਆਂ ਫੂਲਕਾ ਨੇ ਯਾਦ ਕਰਵਾਇਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ ਇਹ ਵਰਤਾਰਾ ਆਮ ਰਿਹਾ ਹੈ।

    ਉਸ ਵੇਲੇ ਵਿਰੋਧੀ ਧਿਰ ਵਜੋਂ ਤੁਸੀਂ (ਕੈਪਟਨ ਅਮਰਿੰਦਰ ਸਿੰਘ) ਵੀ ਅਕਾਲੀ-ਭਾਜਪਾ ਲੀਡਰਾਂ ਰਾਹੀਂ ਰੇਤਾ-ਬਜਰੀ ਅਤੇ ਹੋਰ ਠੇਕਿਆਂ ਉਪਰ ਕੀਤੇ ਨਜਾਇਜ ਕਬਜਿਆਂ ਦੀ ਨਿਖੇਧੀ ਕਰਦੇ ਰਹੇ ਹੋ। ਪਰ ਹੁਣ ਤੁਹਾਡੀ ਸਰਕਾਰ ਦੇ ਮੰਤਰੀ ਵਲੋਂ ਆਪਣੇ ਰਸੋਈਏ ਅਤੇ ਹੋਰ ਨਿੱਜੀ ਨੌਕਰਾਂ ਰਾਹੀਂ ਬੇਨਾਮੀ ਠੇਕੇ ਲੈਣ ਦਾ ਜੋ ਸਨਸਨੀਖੇਜ ਖੁਲਾਸਾ ਹੋਇਆ ਹੈ ਫੂਲਕਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੀ ਪਰਿਵਾਰਿਕ ਕੰਪਨੀ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਵੇਚ ਕੇ ‘ਕਨਫਲਿਕਟ ਆਫ ਇਨਟਰਸਟ’ ਦੀ ਉਲੰਘਣਾ ਪਹਿਲਾਂ ਹੀ ਤੁਹਾਡੇ ਧਿਆਨ ਵਿਚ ਲਿਆਂਦੀ ਜਾ ਚੁੱਕੀ ਹੈ, ਪਰ ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਰਾਣਾ ਗੁਰਜੀਤ ਸਿੰਘ ਦਾ ਹੌਂਸਲਾ ਇਨਾਂ ਵੱਧ ਗਿਆ ਹੈ ਕਿ ਉਸਨੇ ਬੇਨਾਮੀ ਰੇਤਾ ਬਜਰੀ ਠੇਕੇ ਲੈਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

    ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਸੋਮਵਾਰ ਤੱਕ ਦਾ ਸਮਾਂ ਦਿੱਤਾ

    ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜੇਬਾਂ, ਸਰਕਾਰੀ ਅਤੇ ਕੁਦਰਤੀ ਵਸੀਲਿਆਂ ਦੀ ਲੁੱਟ ਦੀ ਜੋ ਰਿਵਾਇਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਚਲਾਈ ਹੋਈ ਸੀ, ਉਸ ਨੂੰ ਤੁਹਾਡੀ (ਕਾਂਗਰਸ) ਸਰਕਾਰ ਦੇ ਮੰਤਰੀਆਂ ਵੱਲੋਂ ਜਿਸ ਬੇਰਹਿਮੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਇਹ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਵਰਤਾਰਾ ਹੈ। ਆਮ ਆਦਮੀ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਕੈਪਟਨ ਅਮਰਿੰਦ ਸਿੰਘ ਪੰਜਾਬ ਅਤੇ ਪੰਜਾਬ ਦੀ ਜਨਤਾ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਅਹੁੱਦੇ ਤੋਂ ਤੁਰੰਤ ਬਰਖਾਸਤ ਕਰ ਦਿੱਤਾ ਜਾਵੇ। ਫੂਲਕਾ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਮਾਫੀਆ ਮੁਕਤ ਸੂਬਾ ਬਣਾਉਣ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here