ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਸ਼ੁਰੂ
- ਪੰਜਾਬ ਪੁਲਿਸ ਕੋਲ ਹਾਈਟੈਕ ਗੱਡੀਆਂ ਹੋਣਗੀਆਂ
(ਸੱਚ ਕਹੂੰ ਨਿਊਜ਼) ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਸੜਕ ‘ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਇੱਕ ਵੱਡੀ ਸੜਕ ਸੁਰੱਖਿਆ ਫੋਰਸ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸਕ ਦੇ ਪੰਨਿਆਂ ‘ਚ ਦਰਜ ਹੋਵੇਗਾ।
ਅੱਜ ਅਸੀਂ ਸੜਕ ‘ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ‘ਸੜਕ ਸੁਰੱਖਿਆ ਫੋਰਸ’ ਸ਼ੁਰੂ ਕਰਨ ਜਾ ਰਹੇ ਹਾਂ…ਦੇਸ਼ ‘ਚ ਸੜਕ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਕ ਲਈ ਸਮੱਰਪਿਤ ਇਹ ਪਹਿਲੀ ਫੋਰਸ ਹੋਵੇਗੀ….144 ਹਾਈਟੈਕ ਗੱਡੀਆਂ ਤੇ 5000 ਮੁਲਾਜ਼ਮ ਸੜਕ ‘ਤੇ ਲੋਕਾਂ ਦੀ ਸੁਰੱਖਿਆ ਕਰਨਗੇ…ਨਾਲ ਹੀ ਦੇਸ਼ ਦੀ ਕਿਸੇ ਵੀ ਪੁਲਿਸ ਕੋਲ ਇੰਨੀਆਂ ਹਾਈਟੈਕ ਗੱਡੀਆਂ ਨਹੀਂ ਨੇ ਜੋ SSF ਕੋਲ ਨੇ…