ਘਟਨਾ ਸੀਸੀਟੀਵੀ ਕੈਮਰਿਆਂ ’ਚ ਕੈਦ | Ferozepur News
ਫਿਰੋਜ਼ਪੁਰ (ਸਤਪਾਲ ਥਿੰਦ)। ਹਲਕਾ ਗੁਰੂ ਹਰਸਹਾਏ ਵਿੱਚ ਲੁੱਟਾਂ ਖੂਹਾਂ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਆਏ ਦਿਨ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤੇ ਹੁਣ ਨਵਾਂ ਮਾਮਲਾ ਬੀਤੀ ਰਾਤ ਐਤਵਾਰ 1 ਵਜ਼ੇ ਦੇ ਕਰੀਬ ਪਿੰਡ ਸਰੂਪ ਸਿੰਘ ਵਾਲਾ ਦੇ ਸ੍ਰੀ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਬੇਖੌਫ ਹੋ ਕੇ ਚੋਰਾਂ ਨੇ ਸ੍ਰੀ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਗੋਲਕ ਹੀ ਚੱਕ ਕੇ ਲੈ ਗਏ ਹਨ। (Ferozepur News)
ਇਸ ਮੌਕੇ ਜਦੋਂ ਗ੍ਰੰਥੀ ਸੋਮਵਾਰ ਨੂੰ 6 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰੇ ਸਾਹਿਬ ਦਾ ਗੇਟ ਦੇ ਤਾਲੇ ਟੁੱਟੇ ਪਏ ਸਨ ਤੇ ਅੰਦਰ ਪਈ ਗੋਲਕ ਵੀ ਕੋਈ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ ਹਨ ਜਿਸ ਤੋਂ ਬਾਅਦ ਉਹਨਾਂ ਨੇ ਪਿੰਡ ਦੇ ਜ਼ਿੰਮੇਵਾਰ ਵਿਅਕਤੀਆਂ ਨਾਲ ਸੰਪਰਕ ਕੀਤਾ ਤਾਂ ਉਹਨਾਂ ਨੇ ਆ ਕੇ ਦੇਖਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੋਲਕ ਚੋਰੀ ਹੋ ਗਈ ਹੈ। (Ferozepur News)
ਸੀਸੀਟੀਵੀ ਕੈਮਰਿਆਂ ’ਚ ਕੈਦ
ਜਿਸ ਤੋਂ ਬਾਅਦ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਦੇਖੀ ਤਾਂ ਉਸ ਵਿੱਚ ਸਾਫ਼ ਦੋ ਨੌਜਵਾਨ ਆਉਂਦੇ ਦਿਖਾਈ ਦੇ ਰਹੇ ਹਨ ਜਿਨ੍ਹਾਂ ਨੇ ਕਿ ਪਹਿਲਾਂ ਬਾਹਰ ਗੇਟ ਦਾ ਤਾਲਾ ਤੋੜ ਦਿੱਤਾ ਤੇ ਇੱਕ ਸਾਥੀ ਉਨ੍ਹਾਂ ਦਾ ਬਾਹਰ ਰੁਕ ਗਿਆ ਤੇ ਇੱਕ ਦੂਸਰੇ ਨੌਜਵਾਨ ਜੋ ਕਿ ਸੀਸੀਟੀਵੀ ਕੈਮਰੇ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿਸ ਤਰ੍ਹਾਂ ਉਹਨੇ ਗੁਰੂ ਘਰ ਦੇ ਅੰਦਰ ਦਾਖਲ ਹੋ ਕੇ ਗੋਲਕ ਬੜੀ ਹੀ ਸਫ਼ਾਈ ਨਾਲ ਗੁਰੂ ਘਰ ਦੇ ਵਿੱਚੋਂ ਬਾਹਰ ਕੱਢ ਲਈ ਤੇ ਗੁਰੂ ਘਰ ਦੀ ਕੰਧ ਦੇ ਨਾਲ ਛਿਪਦੇ ਹੋਏ ਖੇਤਾਂ ਵਿੱਚ ਲਿਜਾ ਕੇ ਉਸ ਗੋਲਕ ਨੂੰ ਸੁੱਟ ਦਿੱਤਾ ਗਿਆ ਤੇ ਜਿਸ ਵਿੱਚ ਜੋ ਵੀ ਨਗਦੀ ਸੀ ਸਾਰੀ ਲੈ ਕੇ ਫਰਾਰ ਹੋ ਗਏ ਹਨ।
New Rules for Doctors : ਕੇਂਦਰ ਵੱਲੋਂ ਡਾਕਟਰਾਂ ਲਈ ਨਵਾਂ ਨਿਯਮ ਲਾਗੂ, ਆਮ ਲੋਕਾਂ ਨੂੰ ਹੋਵੇਗੀ ਸੌਖ
ਮੌਕੇ ’ਤੇ ਪਹੁੰਚੇ ਡੀਐਸਪੀ ਅਤੁਲ ਸੋਨੀ ਨਾਲ ਜਦ ਸੰਪਰਕ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਪਿੰਡ ਵਾਸੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ ਤਾਂ ਕਿ ਇਹ ਜੋ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਇਹਨਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਹੋਰ ਵੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਵੀ ਧਾਰਮਿਕ ਸਥਾਨ ਹਨ ਆਪਣੇ ਇਨ੍ਹਾਂ ਧਾਰਮਿਕ ਸਥਾਨਾਂ ਦੇ ਦੋ ਦੋ ਬੰਦਿਆਂ ਦੀ ਡਿਊਟੀ ਲਗਾ ਕੇ ਰਾਤ ਵੇਲੇ ਕਿਉਂਕਿ ਧੁੰਦ ਜ਼ਿਆਦਾ ਹੋਣ ਕਾਰਨ ਕੁਝ ਵੀ ਦਿਖਾਈ ਨਹੀਂ ਦਿੰਦਾ। ਇਸ ਲਈ ਸਾਰੇ ਹੀ ਸੁਚੇਤ ਹੋ ਜਾਣ ਕਿਉਂਕਿ ਮਾੜੇ ਅਨਸਰਾਂ ਦੀ ਕੋਈ ਜਾਤ ਕੋਈ ਧਰਮ ਕੋਈ ਮਜਹਬ ਨਹੀਂ ਹੁੰਦਾ ਇਸ ਲਈ ਸਾਰਿਆਂ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਤਾਂ ਜੋ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰਾਂ ਨੂੰ ਫੜ ਕੇ ਜੇਲਾਂ ਵਿੱਚ ਬੰਦ ਕੀਤਾ ਜਾ ਸਕੇ।
ਮੌਕੇ ’ਤੇ ਮੌਜ਼ੂਦ ਜਦ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਇਹ ਕਿਸੇ ਨਸ਼ੇੜੀ ਅਨਸਰਾਂ ਦਾ ਕੰਮ ਹੈ ਕਿਉਂਕਿ ਨਸ਼ੇ ਦੀ ਪੂਰਤੀ ਨੂੰ ਪੂਰਾ ਕਰਨ ਦੇ ਲਈ ਹੁਣ ਉਹਨਾਂ ਨੇ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਧਰ ਥਾਣਾ ਮੁਖੀ ਗੁਰਜੰਟ ਸਿੰਘ ਵੱਲੋਂ ਪਿੰਡ ਵਾਸੀਆਂ ਨੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।