ਕਾਨੂੰਨ ਵਿਸ਼ੇ ’ਚ ਗ੍ਰੈਜੂਏਟ ਸਾਕਸ਼ੀ ਸਾਹਨੀ ਨੇ ਲੁਧਿਆਣਾ ’ਚ ਡੀਸੀ ਵਜੋਂ ਅਹੁਦਾ ਸੰਭਾਲਦਿਆਂ ਲੜਕੀਆਂ ਨੂੰ ਦਿੱਤਾ ਸੱਦਾ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਾਨੂੰਨ ਵਿਸ਼ੇ ’ਚ ਗ੍ਰੈਜੂਏਟ ਤੇ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦਿਆਂ ਖੁਦ ਨੂੰ ਲੜਕੀਆਂ ਦੀ ਹਮੇਸਾ ਮੱਦਦਗਾਰ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਪਟਿਆਲਾ ਤੋਂ ਬਾਅਦ ਸ੍ਰੀਮਤੀ ਸੁਰਭੀ ਮਲਿਕ ਦੀ ਜਗ੍ਹਾ ਲੁਧਿਆਣਾ ਵਿਖੇ ਅਹੁਦਾ ਸੰਭਾਲਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। (Ludhiana News)
ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ। (Ludhiana News)
ਸਾਕਸ਼ੀ ਸਾਹਨੀ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੇ ਜਾਣ ਦੀ ਗੱਲ ਆਖਦਿਆਂ ਇੰਨਾਂ ਦੇ ਸਬੰਧ ’ਚ ਤੁਰੰਤ ਫੈਸਲੇ ਲੈਣ ਅਤੇ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਲਈ ਕਿਹਾ। ਉਨ੍ਹਾ ਕਿਹਾ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਲੋਕਾਂ ਦੀ ਸੇਵਾ ਲਈ ਕੈਂਪ ਅਧਾਰਤ ਮਾਡਲ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਮਿਲ ਸਕਣ।
ਸਾਕਸ਼ੀ ਸਾਹਨੀ ਇਸ ਤੋਂ ਪਹਿਲਾਂ ਬਤੌਰ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਜਦਕਿ ਉਹ ਵਧੀਕ ਸਕੱਤਰ ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ, ਪੰਜਾਬ ਦੇ ਸਟਾਫ਼ ਅਫ਼ਸਰ ਵਜੋਂ ਚੰਡੀਗੜ੍ਹ, ਐਸ.ਏ.ਐਸ. ਨਗਰ ਵਿਖੇ ਏ.ਡੀ.ਸੀ. (ਜ) ਅਤੇ ਬਠਿੰਡਾ ਵਿਖੇ ਏ.ਡੀ.ਸੀ. (ਵਿਕਾਸ) ਵਜੋਂ ਵੀ ਆਪਣੀਆਂ ਸੇਵਾਵਾ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ’ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।
‘ਉਹ ਬਣਨਗੇ ਮੱਦਦਗਾਰ’
ਡੀਸੀ ਸਾਹਨੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜ੍ਹਾ- ਲਿਖਾ ਕੇ ਬੁਲੰਦੀਆਂ ’ਤੇ ਪਹੁੰਚਣ ਦਾ ਮੌਕਾ ਪ੍ਰਦਾਨ ਕਰਨ। ਕਿਉਂਕਿ ਧੀਆਂ ਅਸਮਾਨ ਛੂਹ ਸਕਦੀਆਂ ਹਨ। ਉਨ੍ਹਾਂ ਲੜਕੀਆਂ ਨੂੰ ਵੀ ਕਿਹਾ ਕਿ ਉਹ ਸੁਪਨੇ ਦੇਖਣ, ਜਿੰਨ੍ਹਾਂ ਨੂੰ ਸਾਕਾਰ ਕਰਨ ਲਈ ਉਹ ਖ਼ੁਦ ਵੀ ਉਨ੍ਹਾਂ ਦੇ ਮੱਦਦਗਾਰ ਬਣਨਗੇ।
Market of Chandigarh : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਆਈਆਂ ਅੱਗ ਦੀ ਲਪੇਟ ‘ਚ