ਧਰਮ ਨਾਲ ਜੁੜੇ ਲੋਕ ਸਮਾਜਿਕ ਅਲਾਮਤਾ ਤੋਂ ਦੂਰ ਰਹਿੰਦੇ ਹਨ : ਵਿਧਾਇਕ ਦੇਵ ਮਾਨ
(ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਾਭਾ ਤੋਂ 42 ਸ਼ਰਧਾਲੂਆਂ ਦੀ ਬੱਸ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਕੀਤੀ। ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਸੀ। ਇਸ ਬੱਸ ਨੂੰ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। (Mukhyamantri Teerth Yatra Yojana)
ਇਹ ਵੀ ਪੜ੍ਹੋ: ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਇਸ ਬੱਸ ਵਿੱਚ 42 ਸ਼ਰਧਾਲੂਆਂ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਗਏ ਹਨ। ਇਸ ਮੌਕੇ ਬੋਲਦਿਆਂ ਵਿਧਾਇਕ ਦੇਵਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਹਿੱਤਾਂ ਲਈ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਸਮਾਜ ਲਈ ਬਹੁਤ ਹੀ ਉਪਯੋਗੀ ਸਾਬਤ ਹੋਵੇਗੀ ਕਿਉਂਕਿ ਧਰਮ ਨਾਲ ਜੁੜੇ ਹੋਏ ਲੋਕ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨਾਂ ਆਖਿਆ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਜਾ ਸਕਣਗੇ। (Mukhyamantri Teerth Yatra Yojana)
ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟਾਂ ਵੀ ਵੰਡੀਆਂ ਗਈਆ। ਸ਼ਰਧਾਲੂਆਂ ਨੇ ਯਾਤਰਾ ਤੇ ਲੈ ਕੇ ਜਾਣ ਲਈ ਪੰਜਾਬ ਸਰਕਾਰ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਹ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਇਸ ਮੌਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ, ਮਾਸਟਰ ਅਮਰੀਕ ਸਿੰਘ, ਕਿੰਗ ਸਰਪੰਚ, ਭੁਪਿੰਦਰ ਸਿੰਘ ਕੱਲਰਮਾਜਰੀ, ਡਾ ਸੁਖਦੇਵ ਸਿੰਘ, ਸੁਖਦੀਪ ਸਿੰਘ ਖਹਿਰਾ, ਜਸਵੀਰ ਸਿੰਘ ਵਜੀਦਪੁਰ ਅਤੇ ਹੋਰ ਆਹੁਦੇਦਾਰ ਮੌਜੂਦ ਸਨ।