ਫੜੇ ਗਏ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹਨ | Sirsa police
ਸਰਸਾ (ਸੱਚ ਕਹੂੂੰ ਨਿਊਜ਼) ਜ਼ਿਲ੍ਹੇ ਦੇ ਸਿਵਲ ਲਾਈਨ ਥਾਣੇ ਤੇ ਸੀਆਈਏ ਸਰਸਾ ਦੇ ਐੱਸਪੀ ਵਿਕਰਾਂਤ ਭੂਸ਼ਣ ਦੀ ਅਗਵਾਈ ਹੇਠ ਬਣਾਈ ਗਈ ਸਾਂਝੀ ਪੁਲਿਸ ਟੀਮ ਨੇ ਕੁੱਝ ਘੰਟਿਆਂ ਵਿੱਚ ਹੀ ਬੀਤੀ ਰਾਤ ਬਰਨਾਲਾ ਰੋਡ ’ਤੇ ਇੱਕ ਮੈਡੀਕਲ ਸਟੋਰ ਤੋਂ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਘਟਨਾ ਦੀ ਗੁੱਥੀ ਸੁਲਝਾ ਲਈ ਹੈ। ਇਸ ਸਬੰਧੀ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। (Sirsa police)
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਕਪਤਾਨ ਦੀਪਤੀ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਅਭਿਸ਼ੇਕ ਪੁੱਤਰ ਵਿਕਰਮ ਸਿੰਘ ਵਾਸੀ ਪਿੰਡ ਖਿਓਂਵਾਲੀ ਹਾਲ ਵਾਸੀ ਮਕਾਨ ਨੰਬਰ 174, ਸੈਕਟਰ 20, ਹੁੱਡਾ ਸਰਸਾ ਅਤੇ ਨੀਲੇਸ਼ ਉਰਫ਼ ਲੱਕੀ ਪੁੱਤਰ ਸਵ. ਗੁਰਦਿਆਲ ਸਿੰਘ, ਵਾਸੀ ਪ੍ਰੇਮ ਨਗਰ ਸਰਸਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਵਧੀਕ ਪੁਲਿਸ ਕਪਤਾਨ ਨੇ ਦੱਸਿਆ ਕਿ ਫੜੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮਾਂ ਦੀ ਸ਼ਹਿ ’ਤੇ ਚੋਰੀ ਕੀਤੀ ਰਕਮ ਬਰਾਮਦ ਕੀਤੀ ਜਾਵੇਗੀ।
ਨਸ਼ੇ ਦੀ ਪੂਰਤੀ ਲਈ ਵਾਰਦਾਤ ਨੂੰ ਦਿੱਤਾ ਅੰਜਾਮ
ਉਨ੍ਹਾਂ ਦੱਸਿਆ ਕਿ ਬਰਨਾਲਾ ਰੋਡ ’ਤੇ ਸਥਿੱਤ ਮਾਂਗਟ ਮੈਡੀਕਲ ਹਾਲ ਦੇ ਸੰਚਾਲਕ ਅਸ਼ੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਵਾਪਰੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਐਸਪੀ ਵਿਕਰਾਂਤ ਭੂਸ਼ਣ ਨੇ ਸੀਆਈਏ ਸਰਸਾ ਅਤੇ ਸਿਵਲ ਲਾਈਨ ਥਾਣੇ ਦੀਆਂ ਟੀਮਾਂ ਦਾ ਗਠਨ ਕਰਕੇ ਇਸ ਘਟਨਾ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।
Also Read : Weather Update : ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ‘ਚ ਮੌਸਮ ਨੇ ਲਈ ਕਰਵਟ, ਜਾਣੋ ਆਉਂਦੇ ਦਿਨਾਂ ਦੇ ਮੌਸ…
ਘਟਨਾ ਦੀ ਸੂਚਨਾ ਮਿਲਦਿਆਂ ਹੀ ਵਧੀਕ ਪੁਲਿਸ ਕਪਤਾਨ ਦੀਪਤੀ ਗਰਗ, ਡੀਐਸਪੀ ਜਗਤ ਸਿੰਘ, ਸਿਵਲ ਲਾਈਨ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਕ੍ਰਿਸ਼ਨ ਕੁਮਾਰ ਅਤੇ ਸੀਆਈਏ ਇੰਚਾਰਜ ਇੰਸਪੈਕਟਰ ਧਰਮਵੀਰ ਸਿੰਘ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਤਫਤੀਸ਼ ਦੌਰਾਨ ਪੁਲਸ ਟੀਮ ਨੇ ਅਹਿਮ ਸੁਰਾਗ ਇਕੱਠੇ ਕਰਕੇ ਦੋਵਾਂ ਦੋਸ਼ੀਆਂ ਨੂੰ ਵਾਰਦਾਤ ’ਚ ਵਰਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।