ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਰਾਹਤ ਦਿੰਦੇ ਹੋਏ, ਰਾਸ਼ਟਰੀ ਰਾਜਧਾਨੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 5 ਫਰਵਰੀ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜਤ ਦੇ ਦਿੱਤੀ। ਅਦਾਲਤ ਦੀ ਇਜਾਜਤ ਤੋਂ ਬਾਅਦ ਸਿੰਘ ਮੁੜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਅਦਾਲਤ ਨੇ ਜ਼ੇਲ੍ਹ ਅਧਿਕਾਰੀਆਂ ਨੂੰ ਸੋਮਵਾਰ ਸਵੇਰੇ 10 ਵਜੇ ਸਿੰਘ ਨੂੰ ਸੰਸਦ ਲੈ ਜਾਣ ਦਾ ਨਿਰਦੇਸ਼ ਦਿੱਤਾ। ‘ਆਪ’ ਸੰਸਦ ਮੈਂਬਰ ਨੇ ਸ਼ੁੱਕਰਵਾਰ ਨੂੰ ਅਦਾਲਤ ਤੋਂ ਸੰਸਦ ਦੇ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਇਜਾਜਤ ਮੰਗੀ ਸੀ। ਇੱਥੇ ਪਾਰਟੀ ਸੂਤਰਾਂ ਨੇ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਨੂੰ ਅੱਜ ਸਹੁੰ ਚੁੱਕਣ ਦੀ ਇਜਾਜਤ ਦੇ ਦਿੱਤੀ ਹੈ। ਹਾਲਾਂਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੰਘ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।
ਦੋਵਾਂ ਨੇਤਾਵਾਂ ਦੀ ਨਿਆਂਇਕ ਹਿਰਾਸਤ ਹੁਣ 17 ਫਰਵਰੀ ਤੱਕ ਵਧੀ | Delhi News
ਦਰਅਸਲ ਅਦਾਲਤ ਨੇ ਹੁਣ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 20 ਜਨਵਰੀ ਨੂੰ ਦਿੱਲੀ ਦੀ ਅਦਾਲਤ ਨੇ ‘ਆਪ’ ਆਗੂਆਂ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧਾ ਦਿੱਤੀ ਸੀ। ‘ਆਪ’ ਦੇ ਦੋਵੇਂ ਆਗੂਆਂ ਨੂੰ ਅੱਜ ਸ਼ਰਾਬ ਘੁਟਾਲੇ ’ਚ ਨਿਆਂਇਕ ਹਿਰਾਸਤ ਖਤਮ ਹੋਣ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਵਾਰ ਫਿਰ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। (Delhi News)
Heavy Rain Alert : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਭਾਰੀ ਮੀਂਹ ਦਾ ਅਲਰਟ ਹੋਇਆ ਜਾਰੀ
ਅਦਾਲਤ ’ਚ ਬਹਿਸ ਦੌਰਾਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਰਕਾਰੀ ਗਵਾਹ ਦੇ ਬਿਆਨ ਦੀ ਸੀਸੀਟੀਵੀ ਫੁਟੇਜ ਦੀ ਆਡੀਓ ਗਾਇਬ ਪਾਈ ਗਈ। ਸੂਤਰਾਂ ਨੇ ਦੱਸਿਆ ਕਿ ਈਡੀ ਵੱਲੋਂ ਦਾਇਰ ਕਈ ਫੁਟੇਜ-ਵੀਡੀਓਜ ’ਚ ਬੇਨਿਯਮੀਆਂ ਪਾਈਆਂ ਗਈਆਂ ਸਨ, ਜਿਨ੍ਹਾਂ ’ਚ ਆਡੀਓ ਗਾਇਬ ਸੀ ਅਤੇ ਗਲਤੀਆਂ ਪਾਈਆਂ ਗਈਆਂ ਸਨ। ਸੂਤਰਾਂ ਨੇ ਦੱਸਿਆ ਕਿ ਜਦੋਂ ਅਦਾਲਤ ਨੇ ਕੱਲ੍ਹ ਈਡੀ ਦੀ ਹਿਰਾਸਤ ’ਚ ਦਰਜ ਕੀਤੇ ਬਿਆਨ ਦੀ ਸੀਸੀਟੀਵੀ ਫੁਟੇਜ ਅਤੇ ਵੀਡੀਓ ਦੀ ਸਮੀਖਿਆ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ’ਚ ਬੇਨਿਯਮੀਆਂ ਪਾਈਆਂ ਗਈਆਂ।
ਜਦੋਂ ਅਦਾਲਤ ਨੇ ਕੱਲ੍ਹ ਸੀਸੀਟੀਵੀ ਫੁਟੇਜ ਅਤੇ ਈਡੀ ਦੀ ਹਿਰਾਸਤ ’ਚ ਦਰਜ ਕੀਤੇ ਬਿਆਨ ਦੀ ਵੀਡੀਓ ਦੀ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਦਸਤਾਵੇਜ ਨਹੀਂ ਖੁੱਲ੍ਹ ਸਕੇ। ਅਦਾਲਤ ਨੇ ਇਸ ਮਾਮਲੇ ’ਚ ਈਡੀ ਤੋਂ ਜਵਾਬ ਤਲਬ ਕੀਤਾ ਹੈ। ਧਿਆਨਯੋਗ ਹੈ ਕਿ ਸਿੰਘ ਨੂੰ ਈਡੀ ਨੇ ਪਿਛਲੇ ਸਾਲ 4 ਅਕਤੂਬਰ ਨੂੰ ਦਿੱਲੀ ’ਚ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। (Delhi News)