(ਅਸ਼ੋਕ ਗਰਗ) ਬਠਿੰਡਾ। ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਨੇ ਇਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ ਅੱਜ ਮੰਗਲਵਾਰ ਨੂੰ ਵੱਡੀ ਗਿਣਤੀ ਕਿਸਾਨ ਧਰਨੇ ਵਿੱਚ ਪੁੱਜੇ ਹੋਏ ਸਨ ਜਿਨ੍ਹਾਂ ਨੇ ਐਲਾਨ ਕੀਤਾ ਕਿ ਉਹ ਦਿਨ ਰਾਤ ਇਸ ਧਰਨੇ ਦੀ ਸ਼ਮੂਲੀਅਤ ਕਰਨਗੇ। Bathinda News
ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਲਈ ਦਿੱਤਾ ਸੀ ਅਲਟੀਮੇਟਮ (Bathinda News)
ਇਸ ਮੌਕੇ ਸੂਬਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਦੱਸਿਆ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮੰਨਵਾ ਕੇ ਲਾਗੂ ਕਰਵਾਉਣ ਸਬੰਧੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਪੰਜ ਰੋਜ਼ਾ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ 21 ਜਨਵਰੀ 2024 ਤੱਕ ਬਣਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ। Bathinda News
ਇਹ ਵੀ ਪੜ੍ਹੋ: ਪੰਜਾਬੀ, ਹਿੰਦੀ ਤੇ ਉਰਦੂ ਦੇ ਕਵੀਆਂ ਨੇ ਭਾਸ਼ਾ ਵਿਭਾਗ ’ਚ ਬੰਨ੍ਹਿਆ ਰੰਗ
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖਾਤਮਾ ਹੋਵੇ, ਕਿਸਾਨਾਂ, ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤਕ ਪਹੁੰਚਦਾ ਕੀਤਾ ਜਾਵੇ, ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਂਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ, ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ, ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ,
ਸੂਬੇ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ, ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ, ਸੁੰਡੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਅਤੇ ਗੜੇਮਾਰੀ ਤੇ ਹੜਾਂ ਨਾਲ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇ ਉਨ੍ਹਾਂ ਆਖਿਆ ਕਿ ਜੇਕਰ 10 ਫਰਵਰੀ ਤੱਕ ਕੋਈ ਹੱਲ ਨਾ ਕੀਤਾ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।