ਚੰਡੀਗੜ੍ਹ। ਪੰਜਾਬ ਸਰਕਾਰ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੀ ਹੈ। ਇਸ ਸਬੰਧੀ ਅੱਜ ਮੀਟਿੰਗ ਵੀ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਸ ਦੀ ਜਾਣਕਾਰੀ ਵੀ ਸਾਂਝੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਰਜਿਸਟਰੀਆਂ ਲਈ ਐੱਨਓਸੀ ਦੀ ਸ਼ਰਤ ਖਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਬਾਰੇ ਉਨ੍ਹਾਂ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਲੋਕਾਂ ਨੂੰ ਐੱਨਓਸੀ ਕਰਕੇ ਹੁੰਦੀ ਖੱਜਲ ਖੁਆਰੀ ਖਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਹੋਈ।
ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ…
ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਹੋਰ ਸਖ਼ਤੀ ਕੀਤੀ ਜਾਵੇਗੀ…ਕਨੂੰਨੀ… pic.twitter.com/PAENiCdDSh
— Bhagwant Mann (@BhagwantMann) February 7, 2024
ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਅਤੇ ਨਾਲ ਹੀ ਅੱਜ ਤੋਂ ਨਜਾਇਜ ਕਲੋਨੀਆਂ ਬਣਾਂਉਣ ’ਤੇ ਹੋਰ ਸਖਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ, ਸਾਰੀਆਂ ਤੋਂ ਐੱਨਓਸੀ ਖਤਮ ਕਰ ਦਿੱਤੀ ਗਈ ਹੈ ਪਰ ਹੁਣ ਨਜਾਇਜ ਕਾਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।
Also Read : ਦੋ ਪਾਰਟੀ ਪ੍ਰਧਾਨਾਂ ਲਈ ਵੱਕਾਰ ਵਾਲੀ ਸੀਟ ਹੈ ਫਿਰੋਜ਼ਪੁਰ