ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ (kisan Protest)
Farmers Protest: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਦਿੱਲੀ ਮਾਰਚ ਲਈ ਰਵਾਨਾ ਹੋਏ ਜਦਕਿ ਪੰਜਾਬ ਹਰਿਆਣਾ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਖ਼ਬਰ ਹੈ। ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਕੰਕਰੀਟ ਦੀਆਂ ਸਲੈਬਾਂ, ਕੀਲਾਂ ਅਤੇ ਬੈਰੀਕੇਡ ਲਗਾ ਕੇ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਵੱਡੀ ਗਿਣਤੀ ਵਿਚ ਨੀਮ ਫੌਜੀ ਬਲ ਅਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। kisan Protest
ਅੰਬਾਲਾ ਤੋਂ ਹੁੰਦੇ ਹੋਏ ਚੰਡੀਗੜ੍ਹ ਦਿੱਲੀ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਟਰੈਫਿਕ ਨੂੰ ਪੰਚਕੂਲਾ, ਬਰਵਾਲਾ, ਸਾਹਾ, ਸ਼ਾਹਬਾਦ, ਕੁਰੂਕਸ਼ੇਤਰ ਜਾਂ ਪੰਚਕੂਲਾ, ਬਰਵਾਲਾ, ਯਮੁਨਾਨਗਰ (NH-344), ਲਾਡਵਾ, ਇੰਦਰੀ, ਕਰਨਾਲ ਰਾਹੀਂ ਮੋੜ ਦਿੱਤਾ ਗਿਆ ਹੈ। ਸਰਹੱਦਾਂ ਨੂੰ ਸੀਲ ਕਰਨ ਅਤੇ ਆਵਾਜਾਈ ਨੂੰ ਡਾਇਵਰਸ਼ਨ ਕਰਨ ਕਾਰਨ ਕਈ ਥਾਵਾਂ ‘ਤੇ ਜਾਮ ਲੱਗ ਗਿਆ ਹੈ।
#WATCH | Protesting farmers forcibly remove the cement barricade as they try to cross over the Haryana-Punjab Shambhu border. pic.twitter.com/yR5rxQDrJW
— ANI (@ANI) February 13, 2024
ਕਿਸਾਨਾਂ ਦਿੱਲੀ ਵੱਲ ਜਾਣ ਦਾ ਕੀਤਾ ਐਲਾਨ
ਆਪਣੀਆਂ ਮੰਗਾਂ ਸਬੰਧੀ ਮਿਥੀ ਤਰੀਕ ਤੇ ਸਮੇਂ ਅਨੁਸਾਰ ਅੱਜ ਸਵੇਰੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤਾ ਐ। ਚੰਡੀਗੜ੍ਹ ਵਿਖੇ ਬੀਤੀ ਸ਼ਾਮ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ’ਤੇ ਇਕੱਠੇ ਹੋਣ ਲਈ ਕਿਹਾ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਦੇ ਮਨ ਵਿੱਚ ਨੁਕਸ ਹੈ। ਉਹ ਸਿਰਫ਼ ਸਮਾਂ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ ’ਤੇ ਵਿਚਾਰ ਕਰਾਂਗੇ, ਪਰ ਅੰਦੋਲਨ ’ਤੇ ਕਾਇਮ ਰਹਾਂਗੇ। (Farmers Protest)
ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਹਰ ਗੱਲ ਦਾ ਹੱਲ ਗੱਲਬਾਤ ਰਾਹੀਂ ਹੋਣਾ ਚਾਹੀਦਾ ਹੈ। ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਲੋੜ ਹੈ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ। 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਅਤੇ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਵੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਇੱਥੇ ਇੱਕ ਮਹੀਨੇ ਲਈ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ। ਭੀੜ ਇਕੱਠੀ ਕਰਨ ਅਤੇ ਟਰੈਕਟਰਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ ਗਈ ਹੈ। kisan Protest
ਰਾਜਸਥਾਨ ਵਿੱਚ ਵੀ ਇੰਟਰਨੈੱਟ ਬੰਦ
ਰਾਜਸਥਾਨ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ। ਉੱਤਰ ਪ੍ਰਦੇਸ਼ ਵਿੱਚ ਦਿੱਲੀ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਸਰਹੱਦ ’ਤੇ 64 ਕੰਪਨੀਆਂ ਤਾਇਨਾਤ ਹਨ
ਕੇਂਦਰ ਵੱਲੋਂ ਬੀਐਸਐਫ ਅਤੇ ਸੀਆਈਐਸਐਫ ਦੇ ਜਵਾਨਾਂ ਨਾਲ ਲੈਸ 64 ਕੰਪਨੀਆਂ ਹਰਿਆਣਾ ਭੇਜੀਆਂ ਗਈਆਂ ਹਨ। ਸਰਹੱਦ ’ਤੇ ਕਰੀਬ 70 ਹਜ਼ਾਰ ਜਵਾਨ ਤਾਇਨਾਤ ਹਨ। ਸਥਾਨਕ ਪੁਲਿਸ ਦੇ ਨਾਲ-ਨਾਲ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਸਿਰਸਾ ਦੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਵਿਖੇ ਦੋ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ। ਕੈਥਲ ਦੀ ਪੁਲੀਸ ਲਾਈਨ ਵਿੱਚ ਵੀ ਖੁੱਲ੍ਹੀ ਜੇਲ੍ਹ ਬਣਾਈ ਗਈ ਹੈ।
ਪ੍ਰਦਰਸ਼ਨਕਾਰੀਆਂ ਤੋਂ ਹੋਵੇਗੀ ਭਰਪਾਈ
ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਪ੍ਰਦਰਸ਼ਨ ਦੌਰਾਨ ਜੋ ਵੀ ਨੁਕਸਾਨ ਹੋਵੇਗਾ, ਉਸ ਦੀ ਭਰਪਾਈ ਅੰਦੋਲਨਕਾਰੀਆਂ ਤੋਂ ਹੀ ਕੀਤੀ ਜਾਵੇਗੀ। ਰਾਜ ਦੇ ਗ੍ਰਹਿ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਕਿਹਾ ਕਿ ਨੁਕਸਾਨ ਦੀ ਸਥਿਤੀ ਵਿੱਚ, ਭਾਵੇਂ ਜਨਤਕ ਹੋਵੇ ਜਾਂ ਨਿੱਜੀ, ਹਰਿਆਣਾ ਰਿਕਵਰੀ ਆਫ਼ ਡੈਮੇਜ ਟੂ ਪ੍ਰਾਪਰਟੀ ਦੇ ਦੌਰਾਨ ਡਿਸਟਰਬੈਂਸ ਟੂ ਪਬਲਿਕ ਆਰਡਰ ਐਕਟ 2021 ਦੇ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕਿਸਾਨ ਆਗੂਆਂ ਦੇ ਖਾਤੇ ਸਸਪੈਂਡ
ਭਾਰਤ ਵਿੱਚ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ (ਐਕਸ) ਖਾਤੇ ਮੁਅੱਤਲ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਸੁਰਜੀਤ ਫੂਲ ਅਤੇ ਰਮਨਦੀਪ ਮਾਨ ਦੇ ਖਾਤੇ ਮੁਅੱਤਲ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ ਵਿੱਚ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸਿੰਘੂ ਅਤੇ ਟਿੱਕਰੀ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਭੀੜ ਇਕੱਠੀ ਕਰਨ, ਲਾਊਡਸਪੀਕਰ ਅਤੇ ਟਰੈਕਟਰਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲਾਠੀਆਂ ਅਤੇ ਪੱਥਰਾਂ ਸਮੇਤ ਹਥਿਆਰ ਵੀ ਦਿੱਲੀ ਵਿੱਚ ਨਹੀਂ ਲਿਜਾਣ ਦਿੱਤੇ ਜਾਣਗੇ।