ਉੱਤਰ ਪ੍ਰਦੇਸ਼ ਤੋਂ ਲੈ ਕੇ ਆਏ ਸਨ ਦੋਵੇਂ ਵਿਅਕਤੀ ਅਫੀਮ : ਹਰਬੰਸ ਸਿੰਘ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਫੀਮ ਦੀ ਵੱਡੀ ਬਰਾਮਦਗੀ ਕਰਦਿਆਂ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਸਕਾਰਪਿਓ ਕਾਰ ਸਵਾਰ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੇਵ ਸਿੰਘ (40) ਵਾਸੀ ਤੇ ਤੇਜਿੰਦਰ ਸਿੰਘ (32) ਵਾਸੀ ਜਗਰਾਓਂ ਵਜੋਂ ਹੋਈ ਹੈ। Opium
ਪੁਲਿਸ ਨੇ ਦੋਵਾਂ ਦੇ ਕਬਜ਼ੇ ’ਚੋਂ 66 ਕਿਲੋ ਅਫੀਮ ਬਰਾਮਦ ਕਰਕੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਉਕਤ ਦੋਵੇਂ ਮੁਲਜਮ ਵੱਡੇ ਪੱਧਰ ’ਤੇ ਅਫੀਮ ਦੀ ਤਸਕਰੀ ਕਰਦੇ ਹਨ ਉਹ ਝਾਰਖੰਡ ਅਤੇ ਉੱਤਰ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਸਕਾਰਪਿਓ ਕਾਰ ਵਿੱਚ ਸਵਾਰ ਹੋ ਕੇ ਦੋਰਾਹਾ ਤੋਂ ਲੁਧਿਆਣਾ ਵੱਲ ਅਫੀਮ ਦੀ ਸਪਲਾਈ ਦੇਣ ਆ ਰਹੇ ਹਨ। Opium
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਘੇਰਿਆ ਹਰਿਆਣਾ ਭਾਜਪਾ ਦਾ ਦਫ਼ਤਰ, ਅਨਿਲ ਵਿੱਜ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਸਾਹਨੇਵਾਲ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਤਲਾਸ਼ੀ ਦੌਰਾਨ ਕਾਰ ਵਿੱਚ ਕੱਪੜਿਆਂ ਦੇ ਹੇਠਾਂ ਰੱਖੇ ਇੱਕ ਬੈਗ ’ਚੋਂ 66 ਕਿਲੋ ਅਫੀਮ ਮਿਲੀ ਮੁੱਢਲੀ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਬਰਾਮਦ ਕੀਤੀ ਗਈ ਅਫੀਮ ਬਨਾਰਸ ਦੇ ਰਹਿਣ ਵਾਲੇ ਧੀਰਜ ਕੁਮਾਰ ਨਾਂਅ ਦੇ ਵਿਅਕਤੀ ਕੋਲੋਂ ਲੈ ਕੇ ਆਏ ਹਨ। ਉਨ੍ਹਾਂ ਨੇ 1 ਲੱਖ 10 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਸੀ ਅਤੇ 2 ਲੱਖ ਰੁਪਏ ਕਿਲੋ ਦੇ ਹਿਸਾਬ ਨਾਲ ਪ੍ਰਚੂਨ ਮਾਤਰਾ ਵਿੱਚ ਵੇਚਣੀ ਸੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।