Toll plaza : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਦੋ ਦਿਨ ਟੋਲ ਪਲਾਜ਼ੇ ਹੋਣਗੇ ਫ੍ਰੀ

Toll plaza

ਚੰਡੀਗੜ੍ਹ। ਕਿਸਾਨਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ (Toll plaza) ਮੁਫ਼ਤ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ 17 ਅਤੇ 18 ਫਰਵਰੀ ਨੂੰ ਸੂਬੇ ਦੇ ਸਾਰੇ ਟੋਲ ਪਲਾਜਿਆਂ ’ਤੇ ਵਾਹਨਾਂ ਦੇ ਡਰਾਈਵਰਾਂ ਤੋਂ ਟੋਲ ਵਸੂਲਣ ਨਹੀਂ ਦੇਵੇਗੀ ਅਤੇ ਆਮ ਲੋਕਾਂ ਲਈ ਟੋਲ ਫਰੀ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ ਅਤੇ ਕੇਂਦਰ ਨਾਲ ਗੱਲਬਾਤ ਦਾ ਦੌਰ ਵੀ ਜਾਰੀ ਹੈ ਪਰ ਮਾਮਲੇ ਦਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਟੋਲ ਪਲਾਜ਼ੇ ਫਰੀ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ ਨਾਲ 4 ਘੰਟਿਆਂ ਲਈ ਟੋਲ ਪਲਾਜਿਆਂ ਨੂੰ ਫਰੀ ਕਰਨ ਦਾ ਐਲਾਨ ਕੀਤਾ ਗਿਆ ਸੀ। (Toll plaza)

Also Read : ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਤੋਂ ਇਲਾਵਾ ਭਾਜਪਾ ਦੇ ਵੱਡੇ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਦੀਆਂ ਰਿਹਾਇਸ਼ਾਂ ਬਾਹਰ ਵੀ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਾਏ ਗਏ ਹਨ। ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਅਸੀਂ ਵੀ ਮੈਦਾਨ ’ਚ ਆ ਚੁੱਕੇ ਹਾਂ ਅਤੇ ਭਾਜਪਾ ਆਗੂਆਂ ਦਾ ਘਿਰਾਓ ਕਰਾਂਗੇ। ਉਗਰਾਹਾਂ ਨੇ ਕਿਹਾ ਕਿ ਜੋ ਕਿਸਾਨ ਸੰਗਠਨ ਦਿੱਲੀ ਜਾਣ ਲਈ ਹਰਿਆਣਾ ਬਾਰਡਰ ’ਤੇ ਪੁੱਜੇ ਹਨ, ਉਹ ਸੰਯੁਕਤ ਕਿਸਾਨ ਮੋਰਚੇ ਦਾ ਹਿੰਸਾ ਨਹੀਂ ਪਰ ਯੂਨੀਅਨ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰ ਦੀ ਸਖ਼ਤ ਨਿੰਦਿਆ ਕਰਦੀ ਹੈ। (Toll plaza)