ਸਰਹੱਦੀ ਪਿੰਡਾਂ ਵਿੱਚ ਲੋਕਾਂ ਤੋਂ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਸਬੰਧੀ ਹੋਈ ਬੈਠਕ
(ਰਜਨੀਸ਼ ਰਵੀ) ਫਾਜਿਲਕਾ /ਜਲਾਲਾਬਾਦ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਉਹ ਇਸ ਸਬੰਧੀ ਪੁਲਿਸ ਜਾਂ ਬੀਐਸਐਫ ਨੂੰ ਸੂਚਨਾ ਦੇਣ। Jalalabad News
ਉਹਨਾਂ ਲੋਕਾਂ ਨੂੰ ਦੱਸਿਆ ਕਿ ਦੁਸ਼ਮਣ ਦੇਸ਼ ਵੱਲੋਂ ਸਰਹੱਦ ਪਾਰੋਂ ਸਾਡੇ ਮੁਲਕ ਵਿੱਚ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜੇਕਰ ਲੋਕ ਜਾਗਰੂਕ ਹੋਣਗੇ ਤਾਂ ਅਸੀਂ ਦੁਸ਼ਮਣ ਦੇਸ਼ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਹੋਈ ਹੈ।
ਇਹ ਵੀ ਪੜ੍ਹੋ: Weather Update | ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਤੇ ਗੜੇਮਾਰੀ ਦਾ ਅਲਰਟ, ਜਾਣੋ ਕਿੱਥੇ-ਕਿੱਥੇ ਬਦਲੇਗਾ ਮੌਸਮ……
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਸਬੰਧੀ ਕੋਈ ਸੂਚਨਾ ਹੋਵੇ ਤਾਂ ਉਹ ਬੇਝਿਜਕ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਇਹ ਵੀ ਆਖਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ । Jalalabad News
ਜਿਕਰਯੋਗ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਤਾਲਮੇਲ ਰੱਖਿਆ ਜਾਂਦਾ ਹੈ ਅਤੇ ਪਿੰਡਾਂ ਵਿੱਚ ਚੌਕਸੀ ਦੇ ਮੱਦੇਨਜ਼ਰ ਇਹਨਾਂ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਬੀਐਸਐਫ ਦੇ ਨਾਲ ਮਿਲ ਕੇ ਚੱਲਦੇ ਹਨ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਸਹਿਯੋਗ ਬਣਾਈ ਰੱਖਣਗੇ। ਇੱਥੇ ਦੱਸਣਯੋਗ ਹੈ ਕਿ ਮਿਸ਼ਨ ਅਬਾਦ ਤਹਿਤ ਵੀ ਸਰਹੱਦੀ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਮੁਹੱ0ਈਆ ਕਰਵਾਈਆਂ ਜਾਂਦੀਆਂ ਹਨ।