ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਦੇ ਖਿਲਾਫ ਕੇਸ ਦਰਜ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਧਰੌੜ ਇਲਾਕੇ ਵਿੱਚ ਇੱਕ ਨੌਜਵਾਨ ਨੂੰ ਦਰੱਖਤ ਨਾਲ ਬੰਨ ਕੇ ਇੰਨੀ ਬੁਰੀ ਤਰ੍ਹਾਂ ਤਸੀਹੇ ਦਿੱਤੇ ਗਏ ਕਿ ਉਸ ਦੀ ਹਾਲਤ ਖਰਾਬ ਹੋ ਗਈ ਬੇਹੋਸ਼ੀ ਦੀ ਹਾਲਤ ਵਿੱਚ ਨੌਜਵਾਨ ਨੂੰ ਅਪੋਲੋ ਹਸਪਤਾਲ ਤੋਂ ਪੀਜੀਆਈ ਰੈਫਰ ਕਰ ਦਿੱਤਾ। (Crime News) ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪਿੰਡ ਧਰੌੜ ਦੇ ਰਹਿਣ ਵਾਲੇ ਰਾਜਵੀਰ ਸਿੰਘ ਦੀ ਸ਼ਿਕਾਇਤ ’ਤੇ ਧਰੌੜ ਦੇ ਵਾਸੀ ਨਰੇਸ਼ ਪਾਸਵਾਨ, ਵਿਪਨ ਪਾਸਵਾਨ, ਉਮੈਦਪੁਰ ਦੇ ਰਹਿਣ ਵਾਲੇ ਸੰਨੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਰਾਜਵੀਰ ਸਿੰਘ ਵਾਸੀ ਧਰੌੜ ਨੇ ਦੱਸਿਆ ਕਿ ਉਸ ਦਾ ਸਾਲਾ ਵਿਪਨ ਸਿੰਘ ਕਈ ਸਾਲਾਂ ਤੋਂ ਉਹਨਾਂ ਦੇ ਕੋਲ ਹੀ ਰਹਿੰਦਾ ਹੈ ਜੋ ਸਵੇਰ ਵੇਲੇ ਛੱਤ ’ਤੇ ਕੱਪੜੇ ਪਾ ਕੇ ਹੇਠਾਂ ਉਤਰ ਰਿਹਾ ਸੀ। ਰਾਜਬੀਰ ਸਿੰਘ ਨੇ ਦੱਸਿਆ ਕਿ ਵਿਪਨ ਨੇ ਦੇਖਿਆ ਕਿ ਨਰੇਸ਼ ਪਾਸਵਾਨ ਦੀ ਬੇਟੀ ਕਿਸੇ ਲੜਕੇ ਨਾਲ ਵੀਡੀਓ ਕਾਲ ਕਰ ਰਹੀ ਸੀ ਉਸ ਨੇ ਜਦੋਂ ਲੜਕੀ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਲੜਕੀ ਨੇ ਉਸ ਉੱਪਰ ਛੇੜਛਾੜ ਦਾ ਇਲਜ਼ਾਮ ਲਗਾ ਦਿੱਤਾ। Crime News
ਇਹ ਵੀ ਪੜ੍ਹੋ: ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਕੋਲੋਂ ਲੁੱਟੀ ਨਗਦੀ
ਇਸ ਘਟਨਾ ਬਾਰੇ ਜਿਵੇਂ ਹੀ ਨਰੇਸ਼ ਪਾਸਵਾਨ ਅਤੇ ਵਿਪਨ ਪਾਸਵਾਨ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਸਨੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਵਿਪਨ ਸਿੰਘ ਦੀ ਕਮਰੇ ਵਿੱਚ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨਾਂ ਨੇ ਵਿਪਨ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀ ਹਾਲਤ ਖਰਾਬ ਹੋ ਗਈ ਇੱਥੇ ਹੀ ਬੱਸ ਨਹੀਂ ਮੁਲਜ਼ਮ ਵਿਪਨ ਸਿੰਘ ਨੂੰ ਕਮਰੇ ’ਚੋਂ ਬਾਹਰ ਲੈ ਆਏ ਅਤੇ ਦਰੱਖਤ ਨਾਲ ਬੰਨ ਕੇ ਉਸਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ।
ਰਾਜਬੀਰ ਸਿੰਘ ਨੇ ਵਿਪਨ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਅਪੋਲੋ ਹਸਪਤਾਲ ਭੇਜ ਦਿੱਤਾ ਗਿਆ ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਵਿਪਨ ਸਿੰਘ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।