ਕਿਹਾ: ਮੈਡੀਕਲ ਕਾਲਜ ਦੀ ਮੰਗ ਵੀ ਉਠਾਵਾਂਗੇ, ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ-ਫ਼ਿਰੋਜ਼ਪੁਰ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਾਅਵਾ ਕੀਤਾ ਹੈ ਕਿ ਫ਼ਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਰਾਜਕੋਟ, ਗੁਜਰਾਤ ਤੋਂ ਰੱਖਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਦੌਲਤ ਹੀ ਫ਼ਿਰੋਜ਼ਪੁਰ ਨੂੰ ਇਹ ਤੋਹਫ਼ਾ ਮਿਲਣ ਜਾ ਰਿਹਾ ਹੈ | Ferozepur News
ਪੀਜੀਆਈ ਦੀ ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਗੋ ਜਾਵੇਗਾ ਮੁਕੰਮਲ
ਸੋਢੀ ਨੇ ਕਿਹਾ ਕਿ ਉਹ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਪੀਜੀਆਈ ਦੀ ਟੀਮ ਅਤੇ ਕੇਂਦਰੀ ਮੰਤਰੀ ਮੰਡਲ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਛੇਤੀ ਹੀ ਪੀ.ਜੀ.ਆਈ. ਤੋਹਫਾ ਮਿਲਣ ਜਾ ਰਿਹਾ ਹੈ। ਰਾਣਾ ਸੋਢੀ ਨੇ ਕਿਹਾ ਕਿ ਹੁਣ ਉਹ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਅੱਗੇ ਇੱਥੇ ਮੈਡੀਕਲ ਕਾਲਜ ਬਣਾਉਣ ਦੀ ਮੰਗ ਵੀ ਰੱਖਣਗੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਮੋਗਾ ਵਿੱਚ ਇੱਕ ਵੀ ਮੈਡੀਕਲ ਕਾਲਜ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਣਾ ਸੋਢੀ ਨੇ ਕਿਹਾ ਕਿ ਪੀਜੀਆਈ ਦੀ ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ ਅਤੇ ਲੋਕਾਂ ਨੂੰ ਮਹਿੰਗੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਰਾਹਤ ਮਿਲੇਗੀ। Ferozepur News
ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ (Ferozepur News)
ਉਨ੍ਹਾਂ ਕਿਹਾ ਕਿ ਪੀਜੀਆਈ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੀਜੀਆਈ ਦੇ ਨਾਂਅ ’ਤੇ ਰਾਜਨੀਤੀ ਕਰ ਰਹੇ ਹਨ, ਜੋ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕਮਲ ਸ਼ਰਮਾ ਨੇ ਪੀ.ਜੀ.ਆਈ ਦੀ ਉਸਾਰੀ ਅਤੇ ਜ਼ਮੀਨ ਨੂੰ ਮਨਜ਼ੂਰੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣ ਮਾਮਲੇ ’ਤੇ ਆਈ ਵੱਡੀ ਅਪਡੇਟ
ਪੀਜੀਆਈ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਐਡਵੋਕੇਟ ਯੋਗੇਸ਼ ਗੁਪਤਾ, ਅਸ਼ੋਕ ਬਹਿਲ, ਸ. ਕੇ ਛਿੱਬਰ, ਇੰਦਰਾ ਪ੍ਰਕਾਸ਼, ਰਾਕੇਸ਼ ਕੁਮਾਰ ਨੇ ਕਿਹਾ ਕਿ ਪੀਜੀਆਈ ਬਣਨ ਨਾਲ ਲੋਕਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਸਿਹਤ ਸਬੰਧੀ ਸਹੂਲਤਾਂ ਮਿਲਣਗੀਆਂ ਅਤੇ ਇਸ ਦਾ ਪੂਰਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦੀ ਹੀ ਪੀਜੀਆਈ ਦੇ ਨਾਲ-ਨਾਲ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਇੱਥੇ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਆ ਸਕਣ। Ferozepur News