ਕੀਲੋਂਗ (ਏਜੰਸੀ)। ਹਿਮਾਚਲ ਦੇ ਲਾਹੌਲ ਸਪਿਤੀ ’ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਰਫਬਾਰੀ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਕੇ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਨੇ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲਾਹੌਲ ਸਪਿਤੀ ’ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਰਫਬਾਰੀ ਦੇ ਮੱਦੇਨਜਰ ਸਬ-ਡਿਵੀਜਨ ਕੇਲੌਂਗ ਅਤੇ ਉਦੈਪੁਰ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਹੌਲ ਸਪਿਤੀ ਜ਼ਿਲ੍ਹੇ ’ਚ ਐਤਵਾਰ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ। (School Holidays)
Heavy Rain : ਪਟਿਆਲਾ ਤੇ ਨੇੜਲੇ ਇਲਾਕਿਆਂ ‘ਚ ਤੇਜ਼ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
ਜਿਸ ਕਾਰਨ ਕਈ ਇਲਾਕਿਆਂ ’ਚ ਬਰਫ ਖਿਸਕਣ ਦਾ ਖਤਰਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਹਿੱਤ ’ਚ 20 ਅਤੇ 21 ਫਰਵਰੀ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲਾਹੌਲ ਸਪਿਤੀ ਜ਼ਿਲ੍ਹੇ ’ਚ ਇੱਕ ਤੋਂ ਦੋ ਫੁੱਟ ਬਰਫ ਪੈ ਚੁੱਕੀ ਹੈ ਅਤੇ ਬਰਫਬਾਰੀ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਲੋੜੀ ਯਾਤਰਾ ਨਾ ਕਰਨ। ਉਨ੍ਹਾਂ ਕਿਹਾ ਕਿ ਘਾਟੀ ’ਚ ਬਿਜਲੀ, ਪਾਣੀ ਅਤੇ ਟਰਾਂਸਪੋਰਟ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਬਾਰਡਰ ਰੋਡਜ ਆਰਗੇਨਾਈਜੇਸਨ ਦੇ ਮੇਜਰ ਰਵੀਸ਼ੰਕਰ ਨੇ ਦੱਸਿਆ ਕਿ ਸਟਿੰਗਰੀ ਤੋਂ ਟਾਂਡੀ ਜੀਰੋ ਪੁਆਇੰਟ ਤੱਕ ਸੜਕ ਨੂੰ ਬਹਾਲ ਕਰ ਦਿੱਤਾ ਗਿਆ ਹੈ। (School Holidays)
24 ਤੇ 25 ਫਰਵਰੀ ਨੂੰ ਰਹਿਣਗੇ ਸਕੂਲ ਬੰਦ | School Holidays
- 24 ਫਰਵਰੀ ਨੂੰ ਗੁਰੂ ਰਵਿਦਾਸ ਜਯੰਤੀ
- 25 ਫਰਵਰੀ ਦਿਨ ਐਤਵਾਰ ਨੂੰ ਕੁੱਲ 6 ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।