44 ਹੋਰ ਭਗੌੜੇ ਅਪਰਾਧੀਆਂ ਨੂੰ ਕੀਤਾ ਕਾਬੂ (Malerkotla News)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਾਲੇਰਕੋਟਲਾ ‘ਚ ਭਗੌੜੇ ਦੋਸ਼ੀਆਂ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ 44 ਹੋਰ ਭਗੌੜੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਵੀ ਪਹਿਲਾਂ ਪੁਲਿਸ ਨੇ 41 ਭਗੌੜੇ ਅਪਰਾਧੀਆਂ ਨੂੰ ਕਾਬੂ ਕੀਤਾ ਸੀ । ਇਹ ਇਸ ਹਫ਼ਤੇ ਵਿੱਚ ਦੂਜੀ ਕਰੈਕਡਾਉਨ ਹੈ। ਇਕੱਤਰ ਜਾਣਕਾਰੀ ਮੁਤਾਬਕ ਡੀਐਸਪੀ ਗੁਰਦੇਵ ਸਿੰਘ ਦੀ ਅਗਵਾਈ ਵਿੱਚ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਇੱਕੋ ਸਮੇਂ ਕਾਰਵਾਈ ਯੋਗ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ 150 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਅਚਨਚੇਤ ਛਾਪੇਮਾਰੀ ਦੌਰਾਨ 44 ਭਗੌੜਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ । Malerkotla News
ਡੀ.ਐਸ.ਪੀ ਗੁਰਦੇਵ ਸਿੰਘ ਦੀ ਅਗਵਾਈ ‘ਚ ਜ਼ਿਲ੍ਹਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸਵੇਰੇ 150 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਜਿਨ੍ਹਾਂ ਤੇ ਲੁੱਟ-ਖੋਹ, ਹਮਲਾ, ਧੋਖਾਧੜੀ ਅਤੇ ਹੋਰ ਕਈ ਮਾਮਲਿਆਂ ਦਰਜ ਸਨ । ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਆਪ੍ਰੇਸ਼ਨ ਇੱਕ ਚੇਤਾਵਨੀ ਹੈ ਕਿ ਪੁਲਿਸ ਨੇ ਮਾਲੇਰਕੋਟਲਾ ਵਿੱਚ ਕਾਨੂੰਨ ਨੂੰ ਛਿੱਕੇ ਟੰਗਣ ਵਾਲੇ ਅਪਰਾਧੀਆਂ ਦੇ ਭੱਜਣ ਦੇ ਸਾਰੇ ਰਸਤੇ ਸੀਲ ਕਰ ਦਿੱਤੇ ਹਨ। Malerkotla News
ਇਹ ਵੀ ਪੜ੍ਹੋ: ਆਪ ਉਮੀਦਵਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਨਾਲ ਲੰਬਿਤ ਜਾਂਚਾਂ ਵਿੱਚ ਤੇਜ਼ੀ ਆਵੇਗੀ ਕਿਉਂਕਿ ਗ੍ਰਿਫਤਾਰੀ ਤੋਂ ਬਚਣ ਵਾਲੇ ਸ਼ੱਕੀਆਂ ਦਾ ਚੱਕਰ ਟੁੱਟ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾਵੇਗੀ। ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਹੋਣ ਤੱਕ ਹੋਰ ਅਚਨਚੇਤ ਚੈਕਿੰਗ ਕਰਨ ਦਾ ਅਹਿਦ ਲਿਆ ਹੈ।