ਸਾਡੇ ਨਾਲ ਸ਼ਾਮਲ

Follow us

21.7 C
Chandigarh
Thursday, January 22, 2026
More
    Home Breaking News ਵਿਜੀਲੈਂਸ ਬਿਊਰ...

    ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ

    Bribe
    ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ

    ਲੌਂਗੋਵਾਲ (ਹਰਪਾਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। Bribe

    ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲਿਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ।

    ਇਹ ਵੀ ਪੜ੍ਹੋ: Khanuri Border : ਖਨੌਰੀ ਬਾਰਡਰ ’ਤੇ 23 ਸਾਲਾ ਨੌਜਵਾਨ ਦੀ ਹੋਈ ਮੌਤ

    ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਂਅ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। Bribe

    ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। Bribe

    LEAVE A REPLY

    Please enter your comment!
    Please enter your name here