ਸਾਡੇ ਨਾਲ ਸ਼ਾਮਲ

Follow us

18.3 C
Chandigarh
Sunday, February 1, 2026
More
    Home Breaking News ਪੁਲਿਸ ਵਿਭਾਗ ਵ...

    ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ

    Fazilka News
    ਫਾਜ਼ਿਲਕਾ: ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਚੈਕਿੰਗ ਕਰਦੇ ਹੋਏ ਐਸਐਸਪੀ ਵਰਿੰਦਰ ਸਿੰਘ ਬਰਾੜ। ਤਸਵੀਰ : ਰਜਨੀਸ਼ ਰਵੀ

    (ਰਜਨੀਸ਼ ਰਵੀ) ਫਾਜਿਲਕਾ। ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਫਾਜ਼ਿਲਕਾ ਦੇ ਮਹੱਤਵਪੂਰਨ ਪੁਆਇੰਟਾਂ ’ਤੇ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਅਤੇ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ। Fazilka News

    Fazilka News2
    ਫਾਜ਼ਿਲਕਾ: ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਚੈਕਿੰਗ ਕਰਦੇ ਹੋਏ ਐਸਐਸਪੀ ਵਰਿੰਦਰ ਸਿੰਘ ਬਰਾੜ। ਤਸਵੀਰ : ਰਜਨੀਸ਼ ਰਵੀ

    ਇਹ ਵੀ ਪੜ੍ਹੋ: Kisan Andlon News : ਖਨੌਰੀ ਘਟਨਾ ਤੋਂ ਬਾਅਦ ਕਿਸਾਨਾਂ ਵੱਲੋਂ ਵੱਡਾ ਐਲਾਨ

    ਨਾਕਾ ਡਿਊਟੀ ’ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜ਼ਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ ਅਤੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜ਼ਿਲ੍ਹਾ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

    LEAVE A REPLY

    Please enter your comment!
    Please enter your name here