ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਗੁਰਗੇ ਨੂੰ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਇੱਕ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਹਾਲੀ ਡਾ਼ ਸੰਦੀਪ ਗਰਗ ਨੇ ਦੱਸਿਆ ਕਿ ਮੁਕੱਦਮਾ ਨੰਬਰ: 02 ਮਿਤੀ 03.01.2024 ਅ\ਧ 471,474,465 ਆਈ.ਪੀ.ਸੀ., 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿੱਚ ਮੁਲਜ਼ਮ ਗੁਰਇਕਬਾਲ ਮੀਤ ਸਿੰਘ ਉਰਫ ਰੋਬਿਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਾਸਾਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਲੋੜੀਂਦਾ ਸੀ ਅਤੇ ਜੋ ਪਹਿਲਾਂ ਤੋਂ ਹੀ ਭਗੌੜਾ ਚੱਲ ਰਿਹਾ ਸੀ। Mohali News
ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ
ਉਸ ਨੂੰ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀ ਟਰੇਸ ਕਰਕੇ ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ ਤਫਤੀਸ਼ ਦੌਰਾਨ ਹੁਣ ਤੱਕ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਟਲ, 02 ਮੈਗਜ਼ੀਨ, ਇੱਕ ਏਅਰਟੈਲ ਡੋਂਗਲ ਸਮੇਤ ਸਿੱਮ ਅਤੇ ਇੱਕ ਫਾਰਚਿਊਨਰ ਕਾਰ CH 01 CC 7477 ਬਰਾਮਦ ਕੀਤੀ ਗਈ ਹੈ।
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਗੁਰਇਕਬਾਲਮੀਤ ਸਿੰਘ ਕਿਸੇ ਮਾਮਲੇ ਵਿੱਚ ਜਦੋਂ ਜੇਲ੍ਹ ਵਿੱਚ ਬੰਦ ਸੀ, ਉਸ ਸਮੇਂ ਉਹ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਸੰਪਰਕ ਵਿੱਚ ਆ ਗਿਆ ਸੀ। ਜਿਸ ਤੋਂ ਬਾਅਦ ਉਕਤ ਮੁਲਜ਼ਮ ਸਾਲ 2023 ਵਿੱਚ ਜੇਲ੍ਹ ਵਿੱਚੋ ਜਮਾਨਤ ’ਤੇ ਬਾਹਰ ਆ ਗਿਆ ਸੀ, ਜਿਸ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਮੁਲਜ਼ਮ ਜੇਲ ਵਿੱਚੋਂ ਬਾਹਰ ਆਉਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੂਰੀਆ ਦੀ ਗੈਂਗ ਨੂੰ ਓਪਰੇਟ ਕਰ ਰਿਹਾ ਸੀ ਅਤੇ ਉਹ ਆਰਟੀਐਮ ਟੈਰੀ ਡ੍ਰੀਮ ਹਾਊਸ ਸੈਕਟਰ-115 ਖਰੜ ਵਿੱਚ ਕਿਰਾਏ ’ਤੇ ਆਪਣੇ ਸਾਥੀ ਜਗਮੀਤ ਸਿੰਘ ਉਰਫ ਜੱਗੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਭਾਗੋਵਾਲ, ਜ਼ਿਲਾ ਗੁਰਦਾਸਪੁਰ ਅਤੇ ਗੁਰਸੇਵਕ ਸਿੰਘ ਉਰਫ਼ ਬੰਬ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਗੋਇੰਦਵਾਲ ਸਾਹਿਬ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਖਨੌਰੀ ਕਿਸਾਨ ਮੋਰਚੇ ‘ਤੇ ਤਾਇਨਾਤ ਡੀ.ਐੱਸ.ਪੀ. ਦਿਲਪ੍ਰੀਤ ਸਿੰਘ ਗਿੱਲ ਦੀ ਮੌਤ
ਜੋ ਇੱਥੇ ਬੈਠ ਕੇ ਪੰਜਾਬ ਦੇ ਮਾਝਾ ਏਰੀਆ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਐਕਸਟੋਰਸ਼ਨ ਰੈਕਿਟ ਚਲਾ ਰਹੇ ਸੀ। ਜਿਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਐਕਸਟੋਰਸ਼ਨ ਰੈਕਟ ਨੂੰ ਠੱਲ ਪਾਈ ਗਈ। ਇਸ ਤੋਂ ਇਲਾਵਾ ਉਕਤ ਚਾਰੋੋਂ ਵਿਦੇਸ਼ੀ ਪਿਸਟਲ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ ਸਨ, ਇਹ ਪਿਸਟਲ ਨਿਸ਼ਾਨ ਵਾਸੀ ਤਰਨਤਾਰਨ ਵੱਲੋਂ ਦੋਸ਼ੀ ਗੁਰਇਕਬਾਲਮੀਤ ਨੂੰ ਮੁੱਹਈਆ ਕਰਵਾਏ ਗਏ ਸਨ। ਮੁਲਜ਼ਮ ਨਿਸ਼ਾਨ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਗੈਂਗ ਦਾ ਹੀ ਮੈਂਬਰ ਹੈ। ਦੋਸ਼ੀ ਗੁਰਇਕਬਾਲਮੀਤ ਸਿੰਘ ਉੱਰਫ ਰੋਬਿਨ ਉਕਤ ਦਾ ਇੱਕ ਸਾਥੀ ਜਗਮੀਤ ਸਿੰਘ ਉੱਰਫ ਜੱਗੀ ਉਕਤ ਨੂੰ ਬਟਾਲਾ ਪੁਲਿਸ ਵੱਲੋ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਇਹਨਾਂ ਦਾ ਤੀਸਰਾ ਸਾਥੀ ਗੁਰਸੇਵਕ ਸਿੰਘ ਉੱਰਫ ਬੰਬ ਅਜੇ ਭਗੋੜਾ ਹੈ ਜਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਐਸਐਸਪੀ ਨੇ ਕਿਹਾ ਤੀਜੇ ਭਗੋੜੇ ਦੀ ਪਕੜ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। Mohali News