UP Police Exam : ਯੂਪੀ ਪੁਲਿਸ ਭਰਤੀ ਪ੍ਰੀਖਿਆ ਹੋਈ ਰੱਦ, ਜਾਣੋ ਇਹ ਸਨ ਕਾਰਨ…

UP Police Exam

ਸੀਐੱਮ ਯੋਗੀ ਨੇ ਕਿਹਾ, ਇਸ ਮਹੀਨੇ ਅੰਦਰ ਹੀ ਦੁਬਾਰਾ ਕਰਵਾਵਾਂਗੇ ਪ੍ਰੀਖਿਆ | UP Police Exam

ਲਖਨਊ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ਪੁਲਿਸ ਭਰਤੀ ਪ੍ਰੀਖਿਆ ਸ਼ਨਿੱਚਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਹੈ ਕਿ ਪ੍ਰੀਖਿਆ ਛੇ ਮਹੀਨਿਆਂ ਦੇ ਅੰਦਰ ਪੂਰੀ ਤਰ੍ਹਾਂ ਨਾਲ ਸਾਫ-ਸਫਾਈ ਨਾਲ ਦੁਬਾਰਾ ਕਰਵਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ 17 ਅਤੇ 18 ਫਰਵਰੀ ਨੂੰ ਹੋਈ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ਸਾਈਟ ’ਤੇ ਕਿਹਾ ਕਿ ਰਿਜਰਵ ਸਿਵਲ ਪੁਲਿਸ ਦੇ ਅਹੁਦਿਆਂ ’ਤੇ ਚੋਣ ਲਈ ਆਯੋਜਿਤ ਪ੍ਰੀਖਿਆ-2023 ਨੂੰ ਰੱਦ ਕਰਨ ਅਤੇ ਅਗਲੇ ਛੇ ਮਹੀਨਿਆਂ ਦੇ ਅੰਦਰ ਦੁਬਾਰਾ ਪ੍ਰੀਖਿਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਨੌਜਵਾਨਾਂ ਦੀ ਮਿਹਨਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਹੋਣੀ ਯਕੀਨੀ ਹੈ।

Farmers Protest : ਹਰਿਆਣਾ ’ਚ ਇੰਟਰਨੈੱਟ ’ਤੇ ਪਾਬੰਦੀ ਵਧੀ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੀਆਂ ਸੇਵਾਵਾਂ

ਯੂਪੀ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਦੱਸਿਆ ਗਿਆ ਕਿ ਪੁਲਿਸ ਭਰਤੀ ਪ੍ਰੀਖਿਆ ਸਬੰਧੀ ਤੱਥਾਂ ਦੀ ਜਾਂਚ ਤੋਂ ਬਾਅਦ ਪਾਰਦਰਸ਼ਤਾ ਦੇ ਉੱਚ ਮਾਪਦੰਡਾਂ ਨੂੰ ਧਿਆਨ ’ਚ ਰੱਖਦੇ ਹੋਏ ਭਰਤੀ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਭਰਤੀ ਬੋਰਡ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਪੱਧਰ ’ਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ। ਨਾਲ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਤੁਹਾਨੂੰ ਦੱਸ ਦੇਈਏ ਕਿ ਭਰਤੀ ਬੋਰਡ ਨੇ ਕਥਿਤ ਉੱਤਰ ਪ੍ਰਦੇਸ਼ ਪੁਲਿਸ ਭਰਤੀ ਮਾਮਲੇ ’ਚ ਅੰਦਰੂਨੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਏਡੀਜੀ ਰੈਂਕ ਦੇ ਅਧਿਕਾਰੀ ਇਸ ਜਾਂਚ ਕਮੇਟੀ ਦੀ ਅਗਵਾਈ ਕਰ ਰਹੇ ਹਨ ਅਤੇ ਹੁਣ ਤੱਕ ਉਮੀਦਵਾਰਾਂ ਵੱਲੋਂ ਭਰਤੀ ਬੋਰਡ ਨੂੰ ਕਰੀਬ 1500 ਸ਼ਿਕਾਇਤਾਂ ਈ-ਮੇਲ ਰਾਹੀਂ ਭੇਜੀਆਂ ਜਾ ਚੁੱਕੀਆਂ ਹਨ। ਅੰਤ੍ਰਿੰਗ ਕਮੇਟੀ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰੇਗੀ ਅਤੇ ਇਹ ਪਤਾ ਲਾਵੇਗੀ ਕਿ ਕੀ ਅਸਲ ’ਚ ਪੇਪਰ ਪ੍ਰੀਖਿਆ ਤੋਂ ਪਹਿਲਾਂ ਲੀਕ ਹੋਏ ਸਨ ਜਾਂ ਨਹੀਂ? (UP Police Exam)

ਪ੍ਰੀਖਿਆ ਦੌਰਾਨ ਕ੍ਰਿਸ਼ਨਾਨਗਰ ਸਥਿਤ ਇੱਕ ਸਕੂਲ ’ਚ ਉਮੀਦਵਾਰ ਸੱਤਿਆ ਅਮਨ ਕੁਮਾਰ ਨਾਲ ਮਿਲੀ ਪ੍ਰਸ਼ਨ ਉੱਤਰ ਪਰਚੀ ਤੋਂ ਪੇਪਰ ਲੀਕ ਹੋਣ ਦਾ ਸ਼ੱਕ ਪੈਦਾ ਹੋ ਗਿਆz। ਐਫਆਈਆਰ ਦਰਜ ਕਰਨ ਵਾਲੇ ਇੰਸਪੈਕਟਰ ਨੇ ਆਪਣੀ ਸ਼ਿਕਾਇਤ ’ਚ ਇਹ ਵੀ ਲਿਖਿਆ ਸੀ ਕਿ ਪੇਪਰ ਯੋਜਨਾਬੱਧ ਤਰੀਕੇ ਨਾਲ ਲੀਕ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਪੇਪਰ ਲੀਕ ਕਰਨ ਵਾਲੇ ਐੱਸਟੀਐੱਫ ਦੇ ਰਾਡਾਰ ’ਤੇ ਹਨ ਅਤੇ ਹੁਣ ਤੱਕ ਕਈ ਵੱਡੀਆਂ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਸਰਕਾਰ ਨੇ ਪ੍ਰੀਖਿਆ ਰੱਦ ਕਰਨ ਦਾ ਵੱਡਾ ਫੈਸਲਾ ਲਿਆ ਹੈ। (UP Police Exam)