ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਦੇ ਬਾਵਜੂਦ ਪੈਟਰੋਲ ਤੇ ਡੀਜਲ ਦੀਆਂ ਘਰੇਲੂ ਕੀਮਤਾਂ ਅੱਜ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜਲ 94.27 ਰੁਪਏ ਪ੍ਰਤੀ ਲੀਟਰ ਰਿਹਾ। (Petrol Price)
Ind vs Eng : ਰਾਂਚੀ ਟੈਸਟ ਦੇ ਤੀਜੇ ਦਿਨ ਭਾਰਤੀ ਟੀਮ ਦੀ ਵਾਪਸੀ, ਇੰਗਲੈਂਡ ਦੀ ਦੂਜੀ ਪਾਰੀ ਚਾਹ ਤੱਕ ਹੋਈ ਡਾਵਾਂਡੋਲ
ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 2.60 ਫੀਸਦੀ ਡਿੱਗ ਕੇ 76.57 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 81.62 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਕਟੌਤੀ ਕਰ ਸਕਦੀ ਹੈ। ਇਸ ਸਮੇਂ ਮੋਦੀ ਸਰਕਾਰ ਪੈਟਰੋਲ ਅਤੇ ਡੀਜਲ ’ਤੇ ਲਗਭਗ 20 ਰੁਪਏ ਪ੍ਰਤੀ ਲੀਟਰ ਐਕਸਾਈਜ ਡਿਊਟੀ ਵਸੂਲ ਰਹੀ ਹੈ। ਇਸ ਤੋਂ ਇਲਾਵਾ ਰਾਜ ਟੈਕਸ ਲਗਭਗ 15 ਰੁਪਏ ਪ੍ਰਤੀ ਲੀਟਰ ਹੈ। ਕਿਹਾ ਜਾ ਰਿਹਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਕੇਂਦਰ ਸਰਕਾਰ ਪੈਟਰੋਲ ਤੇ ਡੀਜਲ ’ਤੇ ਐਕਸਾਈਜ ਡਿਊਟੀ 5 ਰੁਪਏ ਘਟਾ ਸਕਦੀ ਹੈ। ਸ਼ੇਅਰ ਬਾਜਾਰ ’ਚ ਵੀ ਇਸ ਨੂੰ ਲੈ ਕੇ ਕਾਫੀ ਅਟਕਲਾਂ ਲਾਈਆਂ ਜਾ ਰਹੀਆਂ ਹਨ। ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ। (Petrol Price)