Longowal News : ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਿਰੰਕਾਰੀ ਮਿਸ਼ਨ ਦੀ ਸਵੱਛ ਜਲ, ਸਵੱਛ ਮਨ ਮੁਹਿੰਮ ਦੀ ਸੁਰੂਆਤ

Longowal News

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ ‘ਪ੍ਰੋਜੈਕਟ ਅੰਮ੍ਰਿਤ’ ਦਾ ਸਫਲ ਆਯੋਜਨ | Longowal News

  • ਪਾਣੀ ਪ੍ਰਮਾਤਮਾ ਦੀ ਦਾਤ ਹੈ, ਅਸੀਂ ਇਸ ਅੰਮ੍ਰਿਤ ਦੀ ਸੰਭਾਲ ਕਰਨੀ ਹੈ | Longowal News

ਲੌਂਗੋਵਾਲ (ਹਰਪਾਲ)। ਬਾਬਾ ਹਰਦੇਵ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਅਗਵਾਈ ਹੇਠ ‘ਪ੍ਰੋਜੈਕਟ ਅੰਮ੍ਰਿਤ’ ਦਾ ਆਯੋਜਨ ਕੀਤਾ ਗਿਆ। ਇਸੇ ਲੜੀ ਤਹਿਤ ਲੌਂਗੋਵਾਲ ਬ੍ਰਾਂਚ ਵੱਲੋਂ ਮੇਨ ਰੋਡ ਦੇ ਸੂਏ ਦੇ ਆਲੇ-ਦੁਆਲੇ ਦੀ ਸਫਾਈ ਕੀਤੀ ਗਈ। ਜਿਸ ’ਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਾਮਲ ਹੋਏ ਤੇ ਉਨ੍ਹਾਂ ਮਿਸ਼ਨ ਦੇ ਇਸ ਪ੍ਰੋਜੈਕਟ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਫਾਈ ਮੁਹਿੰਮ ’ਚ ਲੌਂਗੋਵਾਲ ਬ੍ਰਾਂਚ ਭੈਣਾਂ-ਭਰਾਵਾਂ ਨੇ ਆਪਣੀਆਂ ਭਰਪੂਰ ਨਿਸਵਾਰਥ ਸੇਵਾਵਾਂ ਦਿੱਤੀਆਂ। (Longowal News)

Ind vs Eng : ਰਵਿਚੰਦਰਨ ਅਸ਼ਵਿਨ ਦਾ ਪੰਜਾ, ਭਾਰਤ ਨੂੰ ਜਿੱਤ ਲਈ ਮਿਲਿਆ 192 ਦੌੜਾਂ ਦਾ ਟੀਚਾ

ਲੌਂਗੋਵਾਲ ਬ੍ਰਾਂਚ ਦੇ ਮੁਖੀ ਰਣਜੀਤ ਸਿੰਘ ਜੀ ਨੇ ਦੱਸਿਆ ਕਿ ਮਾਤਾ ਸੁਦੀਕਸ਼ਾ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਦੀ ਛਤਰ-ਛਾਇਆ ਹੇਠ ਅੱਜ ਯਮੁਨਾ ਨਦੀ ਦੇ ਛੱਠ ਘਾਟ ਵਿਖੇ ‘ਅੰਮ੍ਰਿਤ ਪ੍ਰੋਜੈਕਟ’ ਦੇ ਤਹਿਤ ‘ਸਵੱਛ ਜਲ’, ‘ਸਵੱਛ ਮਨ’ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਉਦਘਾਟਨ ਸਵੇਰੇ 8.00 ਵਜੇ ਆਈਟੀਓ, ਦਿੱਲੀ ਤੋਂ ਕੀਤਾ ਗਿਆ। ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਇਹ ਪ੍ਰੋਜੈਕਟ ਪੂਰੇ ਭਾਰਤ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ 1533 ਤੋਂ ਜ਼ਿਆਦਾ ਥਾਵਾਂ ’ਤੇ 11 ਲੱਖ ਤੋਂ ਜ਼ਿਆਦਾ ਵਲੰਟੀਅਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਆਯੋਜਿਤ ਕੀਤਾ ਗਿਆ। (Longowal News)

Petrol Price : ਖੁਸ਼ਖਬਰੀ, ਲੋਕ ਸਭਾ ਚੋਣਾਂ ਤੋਂ ਪਹਿਲਾਂ ਘਟਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ!

‘ਪ੍ਰੋਜੈਕਟ ਅੰਮ੍ਰਿਤ’ ਦੇ ਦੂਜੇ ਪੜਾਅ ਦਾ ਉਦਘਾਟਨ ਕਰਦੇ ਹੋਏ ਨਿਰੰਕਾਰੀ ਰਾਜਪਿਤਾ ਰਮਿਤ ਜੀ ਨੇ ਮਾਤਾ ਦੀ ਹਜੂਰੀ ’ਚ ਆਪਣੇ ਸੰਬੋਧਨ ’ਚ ਕਿਹਾ ਕਿ ਬਾਬਾ ਹਰਦੇਵ ਸਿੰਘ ਨੇ ਆਪਣੇ ਜੀਵਨ ਰਾਹੀਂ ਸਾਨੂੰ ਪ੍ਰੇਰਨਾ ਦਿੱਤੀ ਕਿ ਸੇਵਾ ਦੀ ਭਾਵਨਾ ਨਿਰਸਵਾਰਥ ਰੂਪ ’ਚ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਵੀ ਪ੍ਰਸ਼ੰਸਾ ਦੇ ਰੂਪ ’ਚ। ਸੇਵਾ ਕਰਦੇ ਸਮੇਂ ਸਾਨੂੰ ਇਸ ਦੀ ਕਾਰਗੁਜਾਰੀ ਬਾਰੇ ਰੌਲਾ ਪਾਉਣ ਦੀ ਬਜਾਏ ਇਸ ਦੀ ਮੂਲ ਭਾਵਨਾ ਵੱਲ ਧਿਆਨ ਦੇਣਾ ਚਾਹੀਦਾ ਹੈ। ਸਾਡੀ ਕੋਸ਼ਿਸ਼ ਆਪਣੇ ਆਪ ਨੂੰ ਬਦਲਣ ਦੀ ਹੋਣੀ ਚਾਹੀਦੀ ਹੈ ਕਿਉਂਕਿ ਸਾਡੀ ਅੰਦਰੂਨੀ ਤਬਦੀਲੀ ਹੀ ਸਮਾਜ ਅਤੇ ਸੰਸਾਰ ’ਚ ਤਬਦੀਲੀ ਲਿਆ ਸਕਦੀ ਹੈ। ਸਾਤਵਿਕ ਪਰਿਵਰਤਨ ਕੇਵਲ ‘ਸਵੱਛ ਜਲ’ ਤੇ ‘ਸਵੱਛ ਮਨ’ ਨਾਲ ਸ਼ੁਰੂ ਹੁੰਦਾ ਹੈ। (Longowal News)

ਇਸ ਮੁਹਿੰਮ ’ਚ ਲੌਂਗੋਵਾਲ ਦੇ ਬਹੁਤ ਸਾਰੇ ਪਤਵੰਤੇ ਸੱਜਣ ਅਤੇ ਸੇਵਾਦਲ ਦੇ ਅਧਿਕਾਰੀ ਸ਼ਾਮਲ ਸਨ। ਜਿਨ੍ਹਾਂ ਦੀ ਯੋਗ ਅਗਵਾਈ ’ਚ ਸੇਵਾਦਲ ਨੇ ਸੇਵਾਵਾਂ ਕੀਤੀਆਂ। ਇਸ ਮੌਕੇ ਆਪ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ,ਆਪ ਦੇ ਬਲਾਕ ਲੌਂਗਵਾਲ ਪ੍ਰਧਾਨ ਵਿੱਕੀ ਵਸ਼ਸਿਟ, ਰਾਜ ਸਿੰਘ ਰਾਜੂ, ਕੌਂਸਲਰ ਗੁਰਮੀਤ ਸਿੰਘ ਫੌਜੀ, ਪ੍ਰੀਤਮ ਸਿੰਘ ਢਿੱਲੋਂ, ਮਾਲਵਿੰਦਰ ਸਿੰਘ ਮਾਲੀ, ਰਾਜੂ ਕੁਮਾਰ ਗਰਗ ਆਦਿ ਮੌਜੂਦ ਸਨ।