ਕੇਂਦਰ ਸਰਕਾਰ ਖਿਲਾਫ ਪ੍ਰਗਟਾਇਆ ਰੋਹ, WTO ਦਾ ਪੁਤਲਾ ਫੂਕਿਆ | Farmers
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲਾ ਪਟਿਆਲਾ ਅੰਦਰ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਮੁੱਖ ਮਾਰਗਾਂ ਤੇ ਟਰੈਕਟਰ ਖੜ੍ਹੇ ਕਰਕੇ ਆਪਣਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ , ਭਾਰਤੀ ਕਿਸਾਨ ਯੂਨੀਅਨ ਡਕੌਦਾ,ਕਿਰਤੀ ਕਿਸਾਨ ਯੂਨੀਅਨ ਆਦਿ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਪਦਰਸ਼ਨ ਕੀਤਾ ਗਿਆ ਤੇ ਨਾਲ ਹੀ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਅੰਦਰ WTO ਦਾ ਪੁਤਲਾ ਫੂਕਿਆ ਗਿਆ। (Farmers)
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਕਿਹਾ ਕਿ ਭਾਰਤ ਸਰਕਾਰ ਵਿਸ਼ਵ ਸੰਸਾਰ ਬੈਂਕ ਦੀਆਂ ਨੀਤੀਆਂ ਤੋਂ ਬਾਹਰ ਆਵੇ।ਜਿਸ ਨੀਤੀਆਂ ਨਾਲ ਪੂਰੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਸਿਰ ਕਰਜੇ ਦੀ ਪੰਡ ਚੜਗੀ ਹੈ।ਹਰਿਆਣਾ ਸਰਕਾਰ ਨੇ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿਲੀ ਵੱਲ ਨੂੰ ਜਾ ਰਹੇ ਹਨ , ਉਨ੍ਹਾਂ ਉਪਰ ਤਸੱਦਦ ਕੀਤਾ ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
Also Read : 457 ਹੋਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਤੋਹਫ਼ਾ, ਕਰਤੇ ਖੁਸ਼