ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਦੌਰਾਨ ਮਰਿਆਦਾ ਬਰਕਰਾਰ ਰੱਖਣ ਤੇ ਚੋਣ ਪ੍ਰਚਾਰ ਦੇ ਪੱਧਰ ਨੂੰ ਮੁੱਦੇ ਆਧਾਰਿਤ ਬਹਿਸ ਤੱਕ ਲੈ ਜਾਣ ਦੀ ਸਲਾਹ ਜਾਰੀ ਕੀਤੀ ਹੈ। ਕਮਿਸ਼ਨ ਨੇ ਵਿਸ਼ੇਸ਼ ਤੌਰ ’ਤੇ ਸਟਾਰ ਪ੍ਰਚਾਰਕਾਂ ਤੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਐਡਵਾਈਜਰੀ ’ਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਚੋਣ ਜਾਬਤੇ ਦੀ ਉਲੰਘਣਾ ਦੇ ਸਾਰੇ ਮਾਮਲਿਆਂ ਦੀ ਨਿਰਪੱਖਤਾ ਨਾਲ ਮੁਲਾਂਕਣ ਕਰੇਗਾ। (Lok Sabha Election)
Israel-Hamas war : ਬੇਲਗਾਮ ਜੰਗ ਦੀ ਤਬਾਹੀ
ਇਸ ’ਚ ਇਹ ਵੀ ਕਿਹਾ ਗਿਆ ਹੈ ਕਿ ਕਮਿਸ਼ਨ ਪ੍ਰਗਟਾਵੇ ਦੀ ਆਜਾਦੀ ’ਚ ਸੰਤੁਲਨ ਬਣਾਈ ਰੱਖਦੇ ਹੋਏ ਤੇ ਪੱਧਰੀ ਖੇਡ ਦੇ ਖੇਤਰ ਦੀ ਜਰੂਰਤ ਨੂੰ ਸਮਝਦੇ ਹੋਏ ਸਵੈ-ਸੰਜਮ ਵਾਲੀ ਪਹੁੰਚ ਅਪਣਾ ਰਿਹਾ ਹੈ। ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ, ਉਨ੍ਹਾਂ ਦੇ ਨੇਤਾਵਾਂ ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਦੀ ਪਾਲਣਾ ਤੇ ਕਾਨੂੰਨੀ ਦਾਇਰੇ ’ਚ ਰਹਿਣ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਜੋਰ ਦੇ ਕੇ ਕਿਹਾ ਹੈ ਕਿ ਕਿਸੇ ਵੀ ਅਸਿੱਧੀ ਉਲੰਘਣਾ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। (Lok Sabha Election)