ਚੰਡੀਗੜ੍ਹ। ਠੰਢ ਲੰਘੀ ਤੇ ਗਰਮੀ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਅਜਿਹੇ ’ਚ ਮੌਸਮ ਕਈ ਕਰਵਟਾਂ ਬਦਲਦਾ ਦਿਖਾਈ ਦੇ ਰਿਹਾ ਹੈ। ਉੱਤਰੀ ਭਾਰਤ ਦੇ ਵੱਖ ਵੱਖ ਇਲਾਕਿਆਂ ਸਮੇਤ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ’ਚ ਮੌਸਮ ਦਾ ਮਿਜ਼ਾਜ਼ ਬਦਲ ਚੁੱਕਾ ਹੈ। ਓਰੇਂਜ ਅਲਰਟ ਵਿਚਕਾਰ ਕਈ ਸੂਬਿਆਂ ’ਚ ਬਰਫ਼ਬਾਰੀ ਤੇ ਬਾਰਸ਼ ਕਾਰਨ ਤਾਪਮਾਨ ’ਚ ਗਿਰਾਵਟ ਹੋਈ ਹੈ। ਓਰੇਂਜ ਅਲਰਟ ਵਿਚਕਾਰ ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਮੀਂਹ ਪੈਣ ਨਾਲ ਠੰਢੀਆਂ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋਇਆ ਹੈ। (Weather Department)
ਦੋਹਾਂ ਸਬਿਆਂ ਦੇ ਵੱਧ ਤੋਂ ਵੱਧ ਤਾਪਮਾਨ ’ਚ 5 ਡਿਗਰੀ ਤੱਕ ਗਿਰਾਵਟ ਦਰਜ ਹੋਈ ਹੈ, ਜਿਸ ਨਾਲ ਲੋਕਾਂ ਨਾਲ ਰਾਹਤ ਮਹਿਸੂਸ ਕੀਤੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਅੱਜ ਭਾਵ 2 ਮਾਰਚ ਨੂੰ ਸੂਬੇ ਭਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਸੂਬੇ ’ਚ ਮੀਂਹ, ਤੇਜ਼ ਹਵਾਵਾਂ ਤੇ ਗੜੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। (Weather Department)
ਕਈ ਥਾਵਾਂ ’ਤੇ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤ ’ਚ ਮਾਰਚ ਦਾ ਮਹੀਨਾ ਠੰਢਾ ਰਹੇਗਾ। ਮੌਸਮ ਵਿਭਾਗ ਮੁਤਾਬਿਕ ਸੂਬੇ ਦੇ 17 ਜ਼ਿਲ੍ਹਿਆਂ ’ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾ ’ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ।
Also Read : ਏਮਜ਼ ਮੋਹਾਲੀ ਨੂੰ ਛੇਤੀ ਮਿਲੇਗਾ 6 ਬੈੱਡਾਂ ਵਾਲਾ ਆਈਸੀਯੂ