ਕਿਸਾਨ ਆਗੂਆਂ ਨੇ ਕਿਹਾ, ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ ਜਾਰੀ
(ਸੁਖਜੀਤ ਮਾਨ) ਬਠਿੰਡਾ। ਕਿਸਾਨੀ ਸੰਘਰਸ਼ ਦੌਰਾਨ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਮਾਰੇ ਗਏ ਪਿੰਡ ਬੱਲ੍ਹੋ (ਬਠਿੰਡਾ) ਦੇ ਕਿਸਾਨ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬੱਲ੍ਹੋ ਵਿਖੇ ਹੋਇਆ। ਇਸ ਮੌਕੇ ਪੰਜਾਬ ਭਰ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਨੇ ਪੁੱਜ ਕੇ ਮ੍ਰਿਤਕ ਸ਼ੁਭਕਰਨ ਨੂੰ ਸ਼ਰਧਾਂਜਲੀ ਦਿੱਤੀ। Farmer Protest ਸ਼ਰਧਾਂਜਲੀ ਸਮਾਗਮ ਮਗਰੋਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਦਿੱਲੀ ਜਾਣ ਦਾ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਕਾਇਮ ਹੈ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਟਰੇਨਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਹੈ, ਉਸ ਤੋਂ ਬਾਅਦ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ।
ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਜਾਰੀ ਹੈ (Farmer Protest )
ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ 13 ਫਰਵਰੀ ਤੋਂ 21 ਫਰਵਰੀ ਤੱਕ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਸਰਕਾਰ ਨੇ ਕਿਸਾਨਾਂ ’ਤੇ ਹਮਲੇ ਕੀਤੇ, ਜਿਸਦੇ ਕਾਰਨ ਹੀ ਸ਼ੁਭਕਰਨ ਸਿੰਘ ਉੱਥੇ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਦੇ ਬਾਵਜ਼ੂਦ ਕਿਸਾਨਾਂ ਨੇ ਸ਼ਾਂਤੀਪੂਰਵਕ ਸਾਹਮਣਾ ਕੀਤਾ ।
10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ’ਚ ਟਰੇਨਾਂ ਦਾ ਚੱਕਾ ਜਾਮ ਕਰਨ ਦਾ ਐਲਾਨ
ਉਨ੍ਹਾਂ ਕਿਹਾ ਕਿ ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਜਾਰੀ ਹੈ ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਜਿੰਨੇ ਬਾਰਡਰਾਂ ’ਤੇ ਕਿਸਾਨ ਬੈਠੇ ਹਨ ਉੱਥੇ ਗਿਣਤੀ ਹੋਰ ਵਧਾਈ ਜਾਵੇਗੀ ਅਤੇ ਜਿਹੜੇ ਬਾਰਡਰਾਂ ’ਤੇ ਨਹੀਂ ਬੈਠੇ ਉੱਥੇ ਵੀ ਕਿਸਾਨ ਜਾਣਗੇ । 6 ਮਾਰਚ ਨੂੰ ਦੇਸ਼ ਭਰ ’ਚੋਂ ਕਿਸਾਨ ਸੰਗਠਨ ਦਿੱਲੀ ਜਾਣਗੇ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੇਸ਼ ਭਰ ’ਚ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਤੇ ਗਏ ਐਲਾਨ ਨੂੰ ਸਫਲ ਕਰਨਾ ਸਭ ਦੀ ਜਿੰਮੇਵਾਰੀ ਬਣਦੀ ਹੈ । Farmer Protest
ਸਰਕਾਰ ਨਾਲ ਗੱਲਬਾਤ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਡੱਲੇਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਰਜਨ ਮੁੰਡੇ ਬਿਆਨ ਦੇ ਦਿੰਦੇ ਹਨ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ , ਪਰ ਉਨ੍ਹਾਂ ਕਿਹਾ ਕਿ ਕਿਸਾਨ ਵੀ ਗੱਲਬਾਤ ਤੋਂ ਨਹੀਂ ਭੱਜਦੇ ਪਰ ਸਹੀ ਨੀਅਤ ਨਾਲ ਮਸਲੇ ਦਾ ਹੱਲ ਕਰਨ ਵੱਲ ਵਧਿਆ ਜਾਵੇ । Farmer Protest
ਇਹ ਵੀ ਪੜ੍ਹੋ: ਟਰੈਕਟਰ-ਟਰਾਲੀ ਕਾਰਨ ਵਾਪਰਿਆ ਹਾਦਸਾ, ਇੱਕ ਦੀ ਮੌਤ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ 6 ਮਾਰਚ ਨੂੰ ਪੰਜਾਬ-ਹਰਿਆਣਾ ਨੂੰ ਛੱਡ ਕੇ ਬਾਕੀ ਰਾਜਾਂ ਦੇ ਕਿਸਾਨ ਦਿੱਲੀ ਵੱਲ ਨੂੰ ਆਪਣੇ ਪੱਧਰ ’ਤੇ ਚੱਲਣਗੇ। ਉਹ ਸੁਨੀਲ ਜਾਖੜ ਤੋਂ ਉਮੀਦ ਰੱਖਦੇ ਸਨ ਕਿ ਉਹ ਪੰਜਾਬੀ ਹੈ, ਭਾਜਪਾ ਤੋਂ ਅਸਤੀਫਾ ਦੇਣਗੇ ਪਰ ਉਨ੍ਹਾਂ ਨੇ ਪਾਰਟੀ ਤੋਂ ਕੋਈ ਜਵਾਬ ਨਹੀਂ ਮੰਗਿਆ ਸਗੋਂ ਪਾਰਟੀ ਦਾ ਬਚਾਅ ਕਰ ਰਹੇ ਹਨ । ਸ਼ੁਭਕਰਨ ਸਿੰਘ ਦੇ ਸ਼ਰਧਾਂਜਲੀ ਸਮਾਗਮ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸਰੂਪ ਸਿੰਘ ਸਿੱਧੂ ਅਤੇ ਕੌਮੀ ਆਗੂ ਗੌਰਵ ਟਿਕੈਤ ਸਮੇਤ ਹੋਰ ਵੱਡੀ ਗਿਣਤੀ ’ਚ ਕਿਸਾਨ ਆਗੂ ਪੁੱਜੇ ।