7th Pay Commission: ਨਵੀਂ ਦਿੱਲੀ। ਹੋਲੀ ਤੋਂ ਪਹਿਲਾਂ ਦੇਸ਼ ਦੇ ਇਸ ਸੂਬੇ ਨੇ ਆਪਣੇ ਮੁਲਾਜ਼ਮਾਂ ਨੂੰ ਹੋਲੀ ਦਾ ਤੋਹਫਾ ਦਿੱਤਾ ਹੈ। ਜੀ ਹਾਂ, ਸਰਕਾਰ ਨੇ ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 5 ਫ਼ੀਸਦੀ ਦਾ ਵਾਧਾ ਕੀਤਾ ਹੈ, ਜਿਸ ਕਾਰਨ ਹੁਣ ਉਨ੍ਹਾਂ ਦਾ ਡੀਏ 25 ਫ਼ੀਸਦੀ ਹੋ ਗਿਆ ਹੈ। ਇਹ ਵਾਧਾ 1 ਜਨਵਰੀ 2024 ਤੋਂ ਲਾਗੂ ਮੰਨਿਆ ਜਾਵੇਗਾ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਤ੍ਰਿਪੁਰਾ ਦੀ ਮਾਨਿਕ ਸਾਹਾ ਸਰਕਾਰ ਨੇ 1 ਜਨਵਰੀ, 2024 ਤੋਂ ਰਾਜ ਦੇ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵਾਧੂ ਮਹਿੰਗਾਈ ਭੱਤੇ ਵਿੱਚ 5 ਪ੍ਰਤੀਸ਼ਤ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। DA Hike Update
ਮੁੱਖ ਮੰਤਰੀ ਨੇ ਕੀਤਾ ਐਲਾਨ ਕੀਤਾ। DA Hike Update
ਤ੍ਰਿਪੁਰਾ ਸਰਕਾਰ ਦੇ ਇਸ ਫੈਸਲੇ ਨਾਲ ਲਗਭਗ 2 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨਿਕ ਸਾਹਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਕਈ ਰਾਜਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਸਨ ਪਰ ਅਸੀਂ ਅਜਿਹਾ ਨਹੀਂ ਕੀਤਾ ਸਗੋਂ ਬਿਨਾਂ ਕਿਸੇ ਅੰਦੋਲਨ ਅਤੇ ਮੰਗ ਦੇ ਡੀਏ ਵਿੱਚ 5 ਫੀਸਦੀ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਦਬਾਅ ਦੇ ਬਾਵਜੂਦ ਇਹ ਫੈਸਲਾ ਲਿਆ ਗਿਆ ਹੈ ਜੋ ਕਿ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਅਸਲ ਨੀਅਤ ਨੂੰ ਦਰਸਾਉਂਦਾ ਹੈ। ਸਾਰਿਆਂ ਨੂੰ ਇਸ ਫੈਸਲੇ ਦੀ ਸ਼ਲਾਘਾ ਕਰਨੀ ਚਾਹੀਦੀ ਹੈ। DA Hike Update
ਹਰਿਦੁਆਰ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ’ਚ ਲੱਗੀ ਅੱਗ
Today at the budget session, I announced another 5 percent Dearness Allowance to the State Government Employees. This decision will be effective from 01.01.2024. The additional annual expenditure for this will be ₹ 500 crores.
Employees play a major role in carrying out various… pic.twitter.com/6AgqnDgKti
— Prof.(Dr.) Manik Saha(Modi Ka Parivar) (@DrManikSaha2) March 5, 2024
ਕੇਂਦਰੀ ਕਰਮਚਾਰੀਆਂ ਨੂੰ ਹੈ ਉਡੀਕ। DA Hike Update
ਦੱਸ ਦੇਈਏ ਕਿ ਦੇਸ਼ ਦੇ ਕੇਂਦਰੀ ਕਰਮਚਾਰੀ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਇੰਤਜ਼ਾਰ ਕਰ ਰਹੇ ਹਨ। ਉਮੀਦ ਹੈ ਕਿ ਮੋਦੀ ਸਰਕਾਰ ਹੋਲੀ ਦੇ ਆਸ-ਪਾਸ ਭੱਤੇ ‘ਚ ਵਾਧੇ ਦਾ ਐਲਾਨ ਕਰ ਸਕਦੀ ਹੈ।