ਸਾਡੇ ਨਾਲ ਸ਼ਾਮਲ

Follow us

12.7 C
Chandigarh
Thursday, February 12, 2026
More
    Home Breaking News ਵਿਜੀਲੈਂਸ ਬਿਊਰ...

    ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

    Vigilance Bureau
    ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। Vigilance Bureau

    ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Vigilance Bureau

    LEAVE A REPLY

    Please enter your comment!
    Please enter your name here